ਮੰਡੀਆਂ ‘ਚ ਝੋਨੇ ਦੀ ਆਮਦ ਤੇ ਖਰੀਦ ਹੋਈ ਤੇਜ਼, ਕਿਸਾਨ ਦੇ ਖਾਤੇ ‘ਚ ਨਾਲੋਂ ਨਾਲ ਹੋ ਰਹੀ ਹੈ ਅਦਾਇਗੀ

ਪਟਿਆਲਾ, (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਤੇਜ਼ੀ ਨਾਲ ਆ ਰਹੇ ਝੋਨੇ ਦੀ ਨਾਲੋਂ ਨਾਲ ਹੋ ਰਹੀ ਖਰੀਦ ਅਤੇ ਅਦਾਇਗੀ ਨੇ ਕਿਸਾਨਾਂ ਦੇ ਚਿਹਰਿਆਂ ਉਤੇ ਦੀਵਾਲੀ ਤੋਂ ਪਹਿਲਾਂ ਰੌਣਕ ਲਿਆ ਦਿੱਤੀ ਹੈ। ਝੋਨੇ ਦੀ ਮੰਡੀਆਂ ਵਿਚੋਂ ਹੋ ਰਹੀ ਨਾਲੋਂ ਨਾਲ ਲਿਫ਼ਟਿੰਗ ਸਦਕਾ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਲਿਆਉਣ ਵਿਚ ਵੀ ਇਸ ਵਾਰ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਇਸ ਸਬੰਧੀ ਜ਼ਿਲ੍ਹਾ ਖੁਰਾਕ ਦੇ ਸਿਵਲ ਸਪਲਾਈ ਅਫ਼ਸਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਦਿਨ ਤੱਕ 2,59,051 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋਈ ਸੀ ਜੋ ਇਸ ਸਾਲ 2,88,158 ਮੀਟਰਿਕ ਟਨ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਲਗਭਗ 30 ਹਜ਼ਾਰ ਮੀਟਰਿਕ ਟਨ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 72 ਘੰਟਿਆਂ ਵਿਚ 111 ਫ਼ੀਸਦੀ ਦੇ ਤੇਜ਼ੀ ਨਾਲ ਲਿਫ਼ਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ 635.50 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ 93 ਹਜ਼ਾਰ 17 ਮੀਟਰਿਕ ਟਨ ਝੋਨਾ ਆਇਆ ਤੇ 3 ਲੱਖ 89 ਹਜ਼ਾਰ 725 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਝੋਨੇ ਵਿਚੋਂ ਪਨਗਰੇਨ ਨੇ 1,57,412 ਮੀਟਰਿਕ ਟਨ, ਮਾਰਕਫੈਡ ਨੇ 87102 ਮੀਟਰਿਕ ਟਨ, ਪਨਸਪ ਨੇ 95,630 ਮੀਟਰਿਕ ਟਨ ਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 49,581 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨਾ ਲੈਕੇ ਆਏ ਪਿੰਡ ਰਸੂਲਪੁਰ ਜੌੜਾ ਦੇ ਕਿਸਾਨ ਬਲਕਾਰ ਸਿੰਘ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਉਤੇ ਸੰਤੁਸ਼ਟੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਮੰਡੀ ਵਿਚ ਝੋਨਾ ਲਿਆਉਣ ਤੋਂ ਬਾਅਦ ਕੁਝ ਹੀ ਸਮੇਂ ਅੰਦਰ ਝੋਨੇ ਦੀ ਖਰੀਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਹੋਰਨਾਂ ਕਿਸਾਨਾਂ ਨੂੰ ਜੋ ਪਹਿਲਾਂ ਝੋਨਾ ਵੇਚੇ ਕੇ ਗਏ ਹਨ, ਉਨ੍ਹਾਂ ਨੂੰ ਅਦਾਇਗੀ ਵੀ ਨਾਲੋਂ ਨਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਦੀ ਰਫ਼ਤਾਰ ਤੇਜ਼ ਹੋਣ ਸਦਕਾ ਮੰਡੀ ਵੀ ਤੇਜ਼ੀ ਨਾਲ ਆ ਰਹੇ ਝੋਨੇ ਨੂੰ ਰੱਖਣ ਵਿਚ ਵੀ ਕੋਈ ਪਰੇਸ਼ਾਨੀ ਦਾ ਸਾਹਮਣਾ ਇਸ ਵਾਰ ਨਹੀਂ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗਣ ਕਾਰਨ ਕਿਸਾਨਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ, ਜੋ ਇਸ ਵਾਰ ਸਹੀ ਤਰੀਕੇ ਨਾਲ ਹੋ ਰਹੀ ਲਿਫ਼ਟਿੰਗ ਸਦਕਾ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

Advertisements

LEAVE A REPLY

Please enter your comment!
Please enter your name here