ਮੁਲਾਜ਼ਮਾਂ ਦੇ ਹੱਕ ਲਏ ਇਤਿਹਾਸਕ ਫੈਸਲਿਆਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਰਾਜ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।

Advertisements

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਅੱਜ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਵੀ ਮੁਲਾਜ਼ਮ ਵਰਗ ਨੂੰ ਵੱਡਾ ਲਾਭ ਪਹੁੰਚੇਗਾ। ਰਮਨ ਬਹਿਲ ਨੇ ਕਿਹਾ ਕਿ ਬੀਤੇ ਕਈ ਦਿਨ ਤੋਂ ਰਾਜ ਭਰ ਵਿੱਚ ਸਰਕਾਰੀ ਕਰਮਚਾਰੀ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਹੜਤਾਲ ’ਤੇ ਸਨ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਦੀ ਕੋਠੀ ਅੱਗੇ ਵੀ ਧਰਨਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਪੂਰੀ ਤਰਾਂ ਸਹਿਮਤ ਸਨ ਅਤੇ ਉਨ੍ਹਾਂ ਨੇ ਵੀ ਆਪਣੇ ਪੱਧਰ ’ਤੇ ਸਰਕਾਰ ਤੱਕ ਮੁਲਾਜ਼ਮਾਂ ਦੀ ਮੰਗ ਪਹੁੰਚਾਈ ਸੀ। ਬਹਿਲ ਨੇ ਅੱਜ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਇਤਿਹਾਸਕ ਫੈਸਲਿਆਂ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਸਮੂਹ ਮੁਲਾਜ਼ਮ ਵਰਗ ਵੀ ਪੂਰੀ ਤਰਾਂ ਖੁਸ਼ ਹੈ।

LEAVE A REPLY

Please enter your comment!
Please enter your name here