ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਾਮਨਾ ਕੀਤੀ ਹੈ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਹਰ ਕਿਸੇ ਦੀ ਜ਼ਿੰਦਗੀ ਵਿੱਚ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦਾ ਤਿਉਹਾਰ ਵਾਤਾਵਰਨ ਪੱਖੀ ਮਨਾਉਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਚਲਾਏ ਜਾਣ ਅਤੇ ਗਰੀਨ ਦੀਵਾਲੀ ਮਨਾਈ ਜਾਵੇ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ 10 ਵਜੇ ਤੱਕ ਤੈਅ ਕੀਤਾ ਗਿਆ ਹੈ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਾਕਿਆਂ ਤੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਤੇ ਧੂੰਆਂ ਸਾਡੇ ਸਾਰਿਆਂ ਲਈ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਇਸ ਤੋਂ ਇਲਾਵਾ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਹੈ।        

LEAVE A REPLY

Please enter your comment!
Please enter your name here