ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ਨਸ਼ਾ ਮੁਕਤੀ ਕੇਂਦਰ ਸਾਕੇਤ ਹਸਪਤਾਲ ਦਾ ਨਿਵੇਕਲਾ ਉਪਰਾਲਾ

ਪਟਿਆਲਾ, (ਦ ਸਟੈਲਰ ਨਿਊਜ਼)। ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਤੇ ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਸਾਕੇਤ ਹਸਪਤਾਲ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਵੱਖ ਵੱਖ ਵਾਰਡਾਂ ਦੇ ਮਰੀਜ਼ਾਂ ਨੂੰ ਕੰਬਲ, ਫਲ ਅਤੇ ਮਾਸਕ ਵੰਡੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਦੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮਰੀਜ਼ਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਅੱਗੇ ਵੀ ਜਾਰੀ ਰਹਿਣਗੀਆਂ ਤੇ ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵੱਲੋਂ ਨਸ਼ੇ ਵਿਰੁੱਧ ਜੰਗੀ ਪੱਧਰ ਉਤੇ ਘਰ ਘਰ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਇਲਾਜ ਕਰਵਾਉਣ ਲਈ ਸਾਕੇਤ ਹਸਪਤਾਲ ਵਿੱਚ ਫ਼ਰੀ ਇਲਾਜ ਦੀ ਵੀ ਜਾਣਕਾਰੀ ਦਿੱਤੀ ਜਾਵੇਗੀ।
 

Advertisements

ਇਸ ਮੌਕੇ ਉਨ੍ਹਾਂ ਨਾਲ ਜੀ.ਐਸ. ਬੇਦੀ, ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਮਨਚੰਦਾ ਸਹਿਯੋਗੀ ਕਰਮਚਾਰੀ ਵੀ ਪਹੁੰਚੇ। ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸੀਬੀਆ ਤੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਡਾ. ਵਿਨੋਦ ਕੁਮਾਰ ਡਾਂਗਵਾਲ (ਡੀ.ਐਮ.ਐਸ), ਪਰਵਿੰਦਰ ਭਲਵਾਨ ਨਸ਼ਾ ਮੁਕਤ ਭਾਰਤ ਅਭਿਆਨ ਦੇ ਮੈਂਬਰ ਜਤਿੰਦਰ ਗਰੇਵਾਲ ਵੀ ਹਾਜ਼ਰ ਸਨ। ਡਾ. ਹਰਨਾਮ ਸਿੰਘ ਰੇਖੀ (ਮੈਡੀਕਲ ਸੁਪਰਡੈਂਟ) ਵੱਲੋਂ ਵਿਸ਼ੇਸ਼ ਤੌਰ ਉਤੇ ਰੈੱਡ ਕਰਾਸ ਸਕੱਤਰ ਦਾ ਧੰਨਵਾਦ ਕੀਤਾ ਗਿਆ ਤੇ ਸਕੱਤਰ ਸਾਹਿਬ ਵੱਲੋਂ ਉਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਜਿਹੀਆਂ ਗਤੀਵਿਧੀਆਂ ਕਰਦੇ ਰਹਿਣਗੇ। ਇਸ ਮੌਕੇ ਰੈੱਡ ਕਰਾਸ ਦੇ ਇਸ ਉਪਰਾਲੇ ਦਾ ਰਾਜਿੰਦਰਾ ਹਸਪਤਾਲ ਦੇ ਸਟਾਫ਼ ਅਤੇ ਮਰੀਜ਼ਾਂ ਵੱਲੋਂ ਭਰਵਾ ਹੁੰਗਾਰਾ ਮਿਲਿਆ।

LEAVE A REPLY

Please enter your comment!
Please enter your name here