ਜ਼ਿਲ੍ਹਾ ਸਵੀਪ ਟੀਮ ਨੇ ਖਿਡਾਰੀਆਂ ਨੂੰ ਆਪਣੇ ਵੋਟਰ ਕਾਰਡ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਕੀਤਾ ਪ੍ਰੇਰਿਤ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਤੀਰ ਅੰਦਾਜ਼ੀ ਦੇ ਸੂਬਾ ਪੱਧਰੀ  ਮੁਕਾਬਲਿਆਂ ਦੌਰਾਨ ਖਿਡਾਰੀਆਂ ਨੂੰ ਆਪਣੇ ਵੋਟਰ ਕਾਰਡ ਅਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਦੌਰਾਨ  ਨੋਡਲ ਅਫ਼ਸਰ ਸਵੀਪ ਹਲਕਾ ਸਨੌਰ ਸਤਵੀਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ ਅਤੇ ਪ੍ਰੋਗਰਾਮ ਦਾ ਆਯੋਜਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਰਚਰੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ।

Advertisements

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਮੈਦਾਨ ਤੋਂ ਉੱਭਰੇ ਅੰਤਰਰਾਸ਼ਟਰੀ ਤੀਰ ਅੰਦਾਜ਼ੀ ਖਿਡਾਰੀ  ਅਮਨ ਸੈਣੀ, ਗੁਰਿੰਦਰ ਸਿੰਘ, ਪ੍ਰਨੀਤ ਕੌਰ ਅਤੇ ਤਨੀਸ਼ਾ ਸਮੇਤ ਸਮੂਹ ਖਿਡਾਰੀਆਂ ਨੇ ਜਿੱਥੇ  ਨੌਜਵਾਨ ਵੋਟਰਾਂ ਨੂੰ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਪ੍ਰੇਰਿਤ ਕੀਤਾ ਨਾਲ ਹੀ ਗ੍ਰੀਨ ਦੀਵਾਲੀ ਮਨਾ ਕੇ ਪ੍ਰਦੂਸ਼ਣ ਰਹਿਤ ਵਾਤਾਵਰਣ ਸਿਰਜਣ ਲਈ ਹੰਭਲਾ ਮਾਰਨ ਲਈ ਸੁੰਹ ਚੁੱਕੀ।
ਇਸ ਮੌਕੇ ਬੋਲਦਿਆਂ ਸਤਵੀਰ ਸਿੰਘ ਗਿੱਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਉਪਰ ਚਾਨਣਾ ਪਾਉਂਦਿਆਂ ਉਨ੍ਹਾਂ ਦੀ ਸੋਚ ਦੇ ਹਿੰਦੁਸਤਾਨ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਲਾਮਬੱਧ ਹੋ ਸਮਾਜਿਕ ਬੁਰਾਈਆਂ ਖਿਲਾਫ ਇੱਕਮੁੱਠ ਹੋ ਕੇ ਕਰਮ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਬੋਲਦਿਆਂ ਸਤਬੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਵੀ ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀ ਰਹੇ ਹਨ। ਉਹਨਾਂ ਦੱਸਿਆ ਕਿ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਦੇ ਨਾਲ ਨਾਲ ਸਮਾਜਿਕ ਜ਼ੁੰਮੇਵਾਰੀਆਂ ਪ੍ਰਤੀ ਵੀ ਚੇਤਨਾ ਲਹਿਰ ਚਲਾਈ ਜਾ ਰਹੀ ਹੈ। ਤੀਰ ਅੰਦਾਜ਼ੀ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਹਰ ਇੱਕ ਖਿਡਾਰੀ ਨੂੰ ਆਪਣੇ ਜਨਮ ਦਿਨ ਮੌਕੇ ਪੌਦਾ ਲਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here