Sunday, October 25, 2026
Home Chandigarh ਅਮਨ ਅਰੋੜਾ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ...

ਅਮਨ ਅਰੋੜਾ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ 

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਅਤੇ ਪੱਤਰਕਾਰ ਭਾਈਚਾਰੇ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, “ਰੱਬ ਕਰੇ, ਇਹ ਦੀਵਾਲੀ ਅਤੇ ਬੰਦੀ ਛੋੜ ਦਿਵਸ ਲੋਕਾਂ ਦੇ ਜੀਵਨ ਨੂੰ ਖੁਸ਼ੀਆਂ ਅਤੇ ਖੇੜਿਆਂ ਨਾਲ ਭਰ ਦੇਵੇ ਅਤੇ ਸਾਰਿਆਂ ਲਈ ਤੰਦਰੁਸਤੀ ਭਰਿਆ ਤੇ ਖੁਸ਼ਹਾਲ ਭਵਿੱਖ ਲੈ ਕੇ ਆਵੇ।”

Advertisements

ਆਪਣੇ ਸੁਨੇਹੇ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਬਖ਼ਸ਼ੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ  ਜਾ ਸਕੇ। ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਆਓ, ਇਸ ਵਾਰ ਸਾਫ਼-ਸੁਥਰੀ, ਗਰੀਨ ਅਤੇ ਸੁਰੱਖਿਅਤ ਦੀਵਾਲੀ ਮਨਾਈਏ। 

LEAVE A REPLY

Please enter your comment!
Please enter your name here