ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 12 ਨਵੰਬਰ ਨੂੰ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ -ਕਮ- ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਮੈਡਮ ਸੁਸ਼ਮਾ ਦੇਵੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਕੇਸ ਅਤੇ ਸਮਝੌਤੇ ਯੋਗ ਕੇਸ, ਜਿਹੜੇ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ, ਲਗਾਏ ਜਾਣਗੇ।

Advertisements

ਮੈਡਮ ਸੁਸ਼ਮਾ ਦੇਵੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਤਰਸੇਮ ਮੰਗਲਾ ਦੀ ਅਗਵਾਈ ਹੇਠ ਮਿਤੀ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।

ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਨੂੰ ਦੱਸਿਆ ਕਿ 12 ਨਵੰਬਰ ਨੂੰ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜਿਥੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ ਉਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਕੀਤੀ।

LEAVE A REPLY

Please enter your comment!
Please enter your name here