ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 694256 ਮੀਟਰਕ ਟਨ ਝੋਨੇ ਦੀ ਹੋਈ ਆਮਦ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 6 ਲੱਖ 94 ਹਜ਼ਾਰ 256 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 6 ਲੱਖ 89 ਹਜ਼ਾਰ 127 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 4 ਲੱਖ 28 ਹਜ਼ਾਰ 313 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐਸ ਨੇ ਸਾਂਝੀ ਕੀਤੀ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 247285 ਮੀਟਰਕ ਟਨ, ਮਾਰਕਫੈੱਡ ਵਲੋਂ 189310 ਮੀਟਰਕ ਟਨ, ਪਨਸਪ ਵੱਲੋਂ 144012 ਮੀਟਰਕ ਟਨ, ਪੀਐੱਸਡਬਲਿਯੂਸੀ ਵੱਲੋਂ 107228 ਮੀਟਰਕ ਟਨ, ਐਫ.ਸੀ.ਆਈ. ਵੱਲੋਂ 15 ਮੀਟਰਕ ਟਨ, ਪ੍ਰਈਵੇਟ ਟਰੇਡਰਜ਼ ਵੱਲੋਂ 1277 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਈ ਕੁਲ ਫ਼ਸਲ ਵਿੱਚੋਂ 99.26 ਫੀਸਦੀ ਖ਼ਰੀਦੀ ਜਾ ਚੁੱਕੀ ਹੈ ਅਤੇ ਹੁਣ ਤੱਕ 1037.97 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਮੰਡੀਆਂ ਵਿੱਚ ਕੀਤੇ ਖ਼ਰੀਦ ਪ੍ਰਬੰਧਾਂ ‘ਤੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਵੇਚੀ ਗਈ ਫ਼ਸਲ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਨ ਦੀ ਸ਼ੁੱਧਤਾ ਕਾਇਮ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇ।

LEAVE A REPLY

Please enter your comment!
Please enter your name here