Sunday, November 1, 2026
Home Latest ਨਗਰ ਕੀਰਤਨ ਦੇ ਸਮੇਂ ਵਾਪਰਿਆ ਹਾਦਸਾ, ਟਰੈਕਟਰ ਦੀ ਬਰੇਕ ਫੇਲ ਹੋਣ ਕਾਰਨ...

ਨਗਰ ਕੀਰਤਨ ਦੇ ਸਮੇਂ ਵਾਪਰਿਆ ਹਾਦਸਾ, ਟਰੈਕਟਰ ਦੀ ਬਰੇਕ ਫੇਲ ਹੋਣ ਕਾਰਨ 25 ਸਾਲਾ ਲੜਕੇ ਦੀ ਮੌਤ

ਸੁਲਤਾਨਪੁਰ ਲੋਧੀ/ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਵੱਖ ਵੱਖ ਪਿੰਡਾਂ ਤੋਂ ਨਗਰ ਕੀਰਤਨ ਸੁਲਤਾਨਪੁਰ ਲੋਧੀ ਆਉਣੇ ਸ਼ੁਰੂ ਹੋ ਚੁੱਕੇ ਹਨ।  ਪਰ ਇਸ ਦੌਰਾਨ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਲਈ ਪੈਦਲ ਯਾਤਰਾ ਕੱਢੀ ਜਾ ਰਹੀ ਸੀ ਕਿ ਪਿੰਡ ਕੜ੍ਹਾਲ ਕਲਾਂ ਨੇੜੇ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ।

Advertisements

ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਮਨਮੋਹਨ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਭੇਜਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ 

LEAVE A REPLY

Please enter your comment!
Please enter your name here