ਗ੍ਰਾਹਕਾਂ ਨੂੰ ਆਨ-ਲਾਈਨ ਠੱਗੀ ਤੋਂ ਸਾਵਧਾਨ ਕਰਨ ਲਈ ਬੈਂਕਾਂ 1 ਤੋਂ 30 ਨਵੰਬਰ ਤੱਕ ਲਗਾਉਣੀਆਂ ਜਾਗਰੂਕਤਾ ਕੈਂਪ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਆਮ ਲੋਕਾਂ ਨੂੰ ਨੌਸਰਬਾਜਾਂ ਤੇ ਠੱਗਾਂ ਵੱਲੋਂ ਕੀਤੀ ਜਾਂਦੀ ਆਨ-ਲਾਈਨ ਠੱਗੀ ਤੋਂ ਬਚਾਉਣ ਲਈ ਬੈਂਕ ਅੱਗੇ ਆਏ ਹਨ। ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਵੱਲੋਂ ਨਵੰਬਰ ਮਹੀਨੇ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਆਪਣੇ ਗ੍ਰਾਹਕਾਂ ਨੂੰ ਆਨ-ਲਾਈਨ ਠੱਗੀ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਸਥਾਨਕ ਐੱਲ.ਡੀ.ਐੱਮ. ਦਫ਼ਤਰ ਵਿੱਚ ਸਮੂਹ ਬੈਂਕਾਂ ਦੇ ਅਧਿਕਾਰੀਆਂ ਦੀ ਮੀਟਿੰਗ ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ’ਤੇ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

Advertisements

ਐੱਲ.ਡੀ.ਐੱਮ. ਸ੍ਰੀ ਕੇਵਲ ਕਲਸੀ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਠੱਗਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਫੋਨ ਕਰਕੇ ਉਨ੍ਹਾਂ ਨਾਲ ਆਨ-ਲਾਈਨ ਠੱਗੀ ਕਰਕੇ ਉਨ੍ਹਾਂ ਦੇ ਬੈਂਕ ਖਾਤੇ ਸਾਫ਼ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਗ੍ਰਾਹਕਾਂ ਨੂੰ ਆਨ-ਲਾਈਨ ਠੱਗੀਆਂ ਤੋਂ ਬਚਾਉਣ ਲਈ ਬੈਂਕਾਂ ਵੱਲੋਂ 1 ਤੋਂ 30 ਨਵੰਬਰ ਤੱਕ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਵੀ ਦੱਸਿਆ ਜਾਵੇਗਾ ਕਿ ਉਹ ਆਪਣੇ ਬੈਂਕ ਖਾਤੇ ਸਬੰਧੀ ਅਤੇ ਓ.ਟੀ.ਪੀ. ਬਾਰੇ ਕਦੀ ਕੋਈ ਜਾਣਕਾਰੀ ਸਾਂਝੀ ਨਾ ਕਰਨ। ਇਸਦੇ ਨਾਲ ਹੀ ਮੁੱਢਲੀਆਂ ਸਾਵਧਾਨੀ ਦੱਸਣ ਤੋਂ ਇਲਾਵਾ ਗ੍ਰਾਹਕਾਂ ਨੂੰ ਸ਼ਿਕਾਇਤ ਕਰਨ ਬਾਰੇ ਵੀ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਕੈਂਪ ਸਕੂਲਾਂ/ਕਾਲਜਾਂ ਤੋਂ ਇਲਾਵਾ ਪਿੰਡਾਂ ਦੀਆਂ ਸੱਥਾਂ ’ਤੇ ਹੋਰ ਸਾਂਝੀਆਂ ਥਾਵਾਂ ’ਤੇ ਲਗਾਏ ਜਾਣਗੇ।

LEAVE A REPLY

Please enter your comment!
Please enter your name here