ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਲੋਕ ਭਲਾਈ ਲਈ ਦਿੱਤਾ ਜਾ ਰਿਹਾ ਯੋਗਦਾਨ ਸ਼ਲਾਘਾਯੋਗ:ਵਿਜੇ ਸਾਂਪਲਾ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਾਬਕਾ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਨੇ ਐਤਵਾਰ ਨੂੰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਈ ਜਾ ਰਹੀ ਪੰਜ ਰੋਜ਼ਾ ਰਾਮ ਕਥਾ ਵਿੱਚ ਮੱਥਾ ਟੇਕਦਿਆਂ ਕਿਹਾ ਕਿ ਸਮਾਜਿਕ ਕਲਿਆਣ ਅਤੇ ਲੋਕ ਭਲਾਈ ਦੇ ਕੰਮਾਂ ਧਾਰਮਿਕ ਸੰਸਥਾਵਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਵਿਜੇ ਸਾਂਪਲਾ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੇ ਸਵਾਮੀ ਰੰਜੀਤਾਂ ਆਨੰਦ,ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ, ਸੂਬਾ ਕਾਰਜਕਾਰਨੀ ਮੈਂਬਰ ਮਨੂੰ ਧੀਰ, ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸੂਬਾ ਕਾਰਜਕਾਰਨੀ ਮੈਂਬਰ ਯਸ਼ ਮਹਾਜਨ,ਸੂਬਾ ਕਾਰਜਕਾਰਨੀ ਮੈਂਬਰ ਪਰਸ਼ੋਤਮ ਪਾਸੀ,ਮੰਡਲ ਪ੍ਰਧਾਨ ਚੇਤਨ ਸੂਰੀ,ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ ਆਦਿ ਵੀ ਹਾਜ਼ਰ ਸਨ। ਇਸ ਮੌਕੇ ਤੇ ਵਿਜੇ ਸਾਂਪਲਾ ਨੇ ਕਿਹਾ ਕਿ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਅਸੀਂ ਸਮਾਜਿਕ ਬੁਰਾਈਆਂ ਨੂੰ ਜੜੋਂ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਰੂਹਾਨੀਅਤ ਅਤੇ ਧਰਮ ਨੂੰ ਹਮੇਸ਼ਾ ਸਮਾਜ ਨਾਲ ਜੁੜਿਆ ਹੋਣਾ ਚਾਹੀਦਾ ਹੈ।ਇਸ ਲਈ ਸੰਸਥਾ ਵੱਲੋਂ ਸਮਾਜ ਨੂੰ ਧਰਮ ਨਾਲ ਜੋੜਨ ਦਾ ਕੀਤਾ ਜਾ ਰਿਹਾ ਕਾਰਜ ਸ਼ਲਾਘਾਯੋਗ ਉਪਰਾਲਾ ਹੈ।

Advertisements

ਵਿਜੇ ਸਾਂਪਲਾ ਨੇ ਕਿਹਾ ਕਿ ਸਮਾਜਕ ਜੀਵਨ ਨੂੰ ਚੇਤੰਨ ਅਤੇ ਅਗਾਂਹਵਧੂ ਹੋਵੇ,ਇਹ ਅੱਜ ਦੇ ਸਮੇਂ ਦੀ ਲੋੜ ਹੈ। ਸੰਸਕ੍ਰਿਤ ਜੀਵਨ ਜਿਊਣਾ ਹਰ ਇੱਕ ਦੀ ਜ਼ਿੰਮੇਵਾਰੀ ਹੈ।ਇਸ ਜ਼ਿੰਮੇਵਾਰੀ ਨੂੰ ਸਮਝਣਾ ਹੋਵੇਗਾ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਧਾਰਮਿਕ ਅਗਵਾਈ ਰਾਹੀਂ ਸਮਾਜ ਵਿੱਚ ਕਈ ਪ੍ਰਕਾਰ ਦੇ ਸੰਕਟਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਡੇ ਪੱਧਰ ਤੇ ਲੋਕ ਭਲਾਈ ਦੇ ਕੰਮ ਕਰ ਰਹੀਆਂ ਹਨ ਜੋ ਕਿ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀਆਂ ਧਾਰਮਿਕ ਸੰਸਥਾਵਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਦੇਣ ਲਈ ਹਮੇਸ਼ਾ ਤਤਪਰ ਰਹੇਗੀ ਤਾਂ ਜੋ ਸੂਬੇ ਵਿਚ ਆਪਸੀ ਭਾਈਚਾਰਾ ਅਤੇ ਤਾਲਮੇਲ ਬਣਿਆ ਰਹੇਗਾ ਅਤੇ ਵਿਕਾਸ ਦੇ ਨਵੇਂ ਸ਼ਬਦ ਲਿਖੇ ਜਾ ਸਕਣ। ਇਸ ਦੌਰਾਨ ਵਿਜੇ ਸਾਂਪਲਾ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਦੀ ਮਜ਼ਬੂਤੀ ਲਈ ਕੰਮ ਕਰਨ।ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਪ੍ਰਭਾਵਿਤ ਕਰਦਾ ਜਿਹੜਾ ਨਸ਼ਾ ਕਰਦਾ ਹੈ, ਬਲਕਿ ਉਸ ਦੇ ਸੰਪਰਕ ਵਿਚ ਆਉਣ ਵਾਲੇ ਹਰ ਵਿਅਕਤੀ ਅਤੇ ਉਸ ਦੇ ਪਰਿਵਾਰ ਅਤੇ ਸਮਾਜ ਤੇ ਗਲਤ ਪ੍ਰਭਾਵ ਪੈਂਦਾ ਹੈ। ਜੇਕਰ ਕਿਸੇ ਨੇ ਨਸ਼ਾ ਕਰਨਾ ਹੈ ਤਾਂ ਧਰਮ-ਗ੍ਰੰਥਾਂ ਵਿਚ ਕਿਹਾ ਗਿਆ ਹੈ ਕਿ ਭਗਤੀ ਦਾ ਨਸ਼ਾ ਸਭ ਤੋਂ ਉੱਤਮ ਨਸ਼ਾ ਹੈ। ਜਿਸਨੂੰ ਕਰਨ ਦੇ ਬਾਅਦ ਕਿਸੇ ਹੋਰ ਸੰਸਾਰੀ ਨਸ਼ੇ ਦੀ ਕੋਈ ਲੋੜ ਨਹੀਂ ਰਹਿੰਦੀ।ਭਗਵਾਨ ਸ਼ਿਵ ਹਰ ਵੇਲੇ ਪ੍ਰਭੂ ਦੇ ਨਾਮ ਰੂਪੀ ਨਸ਼ੇ ਵਿੱਚ ਲੀਨ ਰਹਿੰਦੇ ਹਨ ਅਤੇ ਲੋੜ ਪਈ ਤਾਂ ਸਮਾਜ ਦੇ ਕਲਿਆਣ ਲਈ ਜ਼ਹਿਰ ਪੀ ਕੇ ਨੀਲਕੰਠ ਬਣ ਜਾਂਦੇ ਹਨ।ਇਸ ਕਰ ਕੇ ਉਨ੍ਹਾਂ ਨੇ ਮਨੁੱਖੀ ਸਮਾਜ ਨੂੰ ਪ੍ਰੇਰਿਆ ਹੈ ਕਿ ਸਮਾਜ ਭਲਾਈ ਲਈ ਵਿਸ਼ਵ ਦਾ ਪਾਨ ਵੀ ਕਰਨਾ ਪਏ ਤਾਂ  

ਕਦੇ ਵੀ ਪਿੱਛੇ ਨਾ ਹਟੋ ਅਤੇ ਹਮੇਸ਼ਾ ਪ੍ਰਭੂ ਭਗਤੀ ਵਿਚ ਮਨ ਨੂੰ ਲਗਾ ਕੇ ਰੱਖੋ।

LEAVE A REPLY

Please enter your comment!
Please enter your name here