ਵਿਜੀਲੈਂਸ ਬਿਊਰੋ ਵਲੋਂ ਜਾਗਰੂਕਤਾ ਹਫਤਾ 31 ਅਕਤੂਬਰ ਤੋਂ: ਐਸ.ਐਸ.ਪੀ. ਸਿੱਧੂ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਆਮ ਪਬਲਿਕ ਨੂੰ ਜਾਗਰੂਕ ਕਰਨ ਵਾਸਤੇ ‘ਜਾਗਰੂਕਤਾ ਹਫਤਾ’ ਕੱਲ੍ਹ 31 ਅਕਤੂਬਰ ਤੋਂ ਸ਼ੁਰੂ ਹੋਵੇਗਾ, ਜਿਸ ਤਹਿਤ ਪੂਰਾ ਹਫਤਾ ਵੱਖ-ਵੱਖ ਸੰਸਥਾਵਾਂ, ਵਿਦਿਅਕ ਅਦਾਰਿਆਂ , ਜਨਤਕ ਥਾਵਾਂ ’ਤੇ ਸਮਾਗਮ ਕਰਵਾਏ ਜਾਣਗੇ। ਸ੍ਰੀ ਰਾਜੇਸ਼ਵਰ ਸਿੰਘ ਸਿੱਧੂ, ਐਸ.ਐਸ.ਪੀ ਵਿਜੀਲੈਂਸ ਬਿਊਰੋ,ਰੇਂਜ ਜਲੰਧਰ ਨੇ ਦੱਸਿਆ ਕਿ 31 ਅਕਤੂਬਰ  ਤੋਂ  06 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਨੂੰ ਦਫਤਰ ਡਿਪਟੀ ਕਮਿਸ਼ਨਰ, ਕਪੂਰਥਲਾ ਦੇ ਮੀਟਿੰਗ ਹਾਲ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਵਿਚ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਭਾਗ ਲੈਣਗੇ। ਇਸ ਤੋਂ ਇਲਾਵਾ ਪਹਿਲੀ ਨਵੰਬਰ ਨੂੰ ਸਵੇਰੇ 11- ਵਜੇ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕਪੂਰਥਲਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਦਕਿ 2 ਨਵੰਬਰ ਨੂੰ ਵਿਜੀਲੈਂਸ ਬਿਊਰੋ,ਰੇਂਜ ਜਲੰਧਰ ਵਿਖੇ ਰੇਂਜ  ਲੈਵਲ ਤੇ ਜਲੰਧਰ ਵਿਖੇ ਭ੍ਰਿਸ਼ਟਾਚਾਰ

Advertisements

ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ 3 ਨਵੰਬਰ ਨੂੰ ਸਵੇਰੇ 11 ਵਜੇ ਪੈਰਾਮਿਡ ਬਿਜਨੈਸ ਐਂਡ ਟੈਕਨਾਲੋਜੀ ਕਾਲਜ ਨੇੜੇ ਮੇਹਟਾਂ ਹਾਈਵੇ ਬ੍ਰਿਜ ਫਗਵਾੜਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਉਨਾਂ ਅੱਗੇ ਦੱਸਿਆ ਕਿ 4 ਨਵੰਬਰ ਨੂੰ ਸਵੇਰੇ 11-00 ਵਜੇ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਹੋਵੇਗਾ ਜਦਕਿ 5 ਨਵੰਬਰ ਨੂੰ ਸਵੇਰੇ 10-30 ਵਜੇ ਸਵੇਰੇ ਲਾਰਡ ਕ੍ਰਿਸ਼ਨਾ ਪੋਲੀਟੈਕਨੀਕਲ ਕਾਲਜ, ਪਿੰਡ ਧੰਮਨਜਿਲਾ ਕਪੂਰਥਲਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਹੋਵੇਗਾ। ਇਸ ਤੋਂ ਬਾਅਦ 5 ਨਵੰਬਰ ਨੂੰ ਸਵੇਰੇ 9 ਵਿਰਸਾ ਵਿਹਾਰ ਕਪੂਰਥਲਾ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਹੋਵੇਗਾ। 6 ਨਵੰਬਰ ਨੂੰ  ਸਵੇਰੇ 11 ਵਜੇ ਡੀ.ਸੀ ਚੌਂਕ ਕਪੂਰਥਲਾ ਤੋਂ ਮੁੱਖ ਬਾਜਾਰ ਭਗਤ ਸਿੰਘ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਕਪੂਰਥਲਾ ਤੱਕ ਜਾਗਰੂਕਤਾ ਮਾਰਚ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਉੱਚ ਅਧਿਕਾਰੀ, ਵਿਸ਼ਾ ਮਾਹਿਰ ਤੇ ਵਿਦਵਾਨ ਭਾਗ ਲੈਣਗੇ। 

LEAVE A REPLY

Please enter your comment!
Please enter your name here