ਮੋਰਬੀ ਜ਼ਿਲੇ ਵਿੱਚ ਪੁੱਲ ਟੁੱਟਣ ਨਾਲ ਹੁਣ ਤੱਕ 134 ਲੋਕਾਂ ਦੀ ਮੌਤ, ਕਈ ਲਾਪਤਾ ਤੇ ਜ਼ਖਮੀ

ਗੁਜਰਾਤ ( ਦ ਸਟੈਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਕੱਲ੍ਹ ਸ਼ਾਮੀਂ ਸਾਢੇ ਛੇ ਵਜੇ ਦੇ ਕਰੀਬ ਮੱਛੂ ਨਦੀ ਉਤੇ ਬਣਿਆ ਤਾਰਾਂ ਵਾਲਾ ਪੁਲ ਟੁੱਟਣ ਕਰਕੇ ਘੱਟੋ-ਘੱਟ ਹੁਣ ਤੱਕ ਕਰੀਬ 134 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਿ੍ਰਤਕਾਂ ਵਿੱਚ ਔਰਤਾਂ ਤੇ ਬੱਚੇ ਵੀ ਸਾਮਿਲ ਸਨ। ਹਾਲੇ ਵੀ ਜ਼ਖਮੀਆਂ ਵਿੱਚੋਂ ਕਈਆਂ ਦਾ ਹਾਲਤ ਗੰਭੀਰ ਅਤੇ ਕਈ ਲਾਪਤਾ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ, ਸਦੀ ਪੁਰਾਣੇ ਪੁਲ ਨੂੰ ਮੁਰੰਮਤ ਲਈ ਸੱਤ ਮਹੀਨੇ ਬੰਦ ਰੱਖਣ ਮਗਰੋਂ ਚਾਰ ਦਿਨ ਪਹਿਲਾਂ ਹੀ ਖੋਲ੍ਹਿਆ ਗਿਆ ਸੀ।

Advertisements

ਦੱਸਿਆ ਜਾ ਰਿਹਾ ਹੈ ਕਿ ਪੁਲ ਉਤੇ 400 ਦੇ ਕਰੀਬ ਲੋਕ ਮੌਜੂਦ ਸਨ। ਜਿਨ੍ਹਾਂ ਵਿਚ 134 ਦੀ ਮੌਤ ਹੋ ਗਈ, ਜਦਕਿ ਕੁਝ ਲੋਕ ਜ਼ਖਮੀ ਹੋਏ ਹਨ। ਪੁਲਿਸ, ਸਥਾਨਕ ਪ੍ਰਸ਼ਾਸਨ, ਐਸਡੀਆਰਐਫ, ਭਾਰਤੀ ਤੱਟ ਰੱਖਿਅਕ ਅਤੇ ਫਾਇਰ ਬ੍ਰਿਗੇਡ, ਸੈਨਾ, ਜਲ ਸੈਨਾ ਅਤੇ ਐਨਡੀਆਰਐਫ ਵੱਲੋਂ ਲਗਾਤਾਰ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਹਾਦਸੇ ਵਿੱਚ ਹੁਣ ਤੱਕ 134 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। 177 ਲੋਕਾਂ ਨੂੰ ਬਚਾਇਆ ਗਿਆ। ਖੋਜ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ। ਭਾਰਤੀ ਫੌਜ ਰਾਤ ਕਰੀਬ ਤਿੰਨ ਵਜੇ ਇੱਥੇ ਪਹੁੰਚੀ ਸੀ।

LEAVE A REPLY

Please enter your comment!
Please enter your name here