ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਿਖਲਾਈ ਪ੍ਰੋਗਰਾਮ ਲਈ ਰਜਿਸਟ੍ਰੇਸ਼ਨ ਸ਼ੁਰੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਬੇਰੁਜਗਾਰੀ ਨੂੰ ਠੱਲ ਪਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ—ਵੱਖ ਸਕੀਮਾਂ ਅਧੀਨ ਗਰੀਬ ਪਰਿਵਾਰਾਂ ਦੇ ਨੋਜਵਾਨਾਂ ਨੂੰ ਮੁਫਤ ਵਿੱਚ ਕਿੱਤਾ ਮੁੱਖੀ ਕੋਰਸ ਕਰਵਾਏ ਜਾਂਦੇ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ—ਨੋਡਲ ਅਫਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਸ਼੍ਰੀ ਦਰਬਾਰਾ ਸਿੰਘ ਰੰਧਾਵਾ ਨੇ ਦੱਸਿਆ ਕਿ ਸਰਕਾਰ ਦੁਆਰਾ ਇਸ ਸਬੰਧੀ ਇਕ ਹੋਰ ਉਪਰਾਲਾ ਕਰਦਿਆਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਲ ਐਂਡ ਟੀ.ਸੀ. ਐਸ.ਟੀ.ਆਈ. ਦੁਆਰਾ ਪੰਜਾਬ ਦੇ  ਨੋਜਵਾਨਾਂ ਲਈ 45—90 ਦਿਨਾਂ ਦਾ ਇੱਕ ਰਿਹਾਇਸ਼ੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।

Advertisements

ਉਨਾਂ ਦੱਸਿਆ ਕਿ ਹਰ ਮਹੀਨੇ ਲਗਭਗ 150—180 ਨੌਜਵਾਨਾਂ ਨੂੰ ਸਿਖਲਾਈ ਮੁਹੱਈਆ ਕਰਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ 18 ਤੋ 35 ਸਾਲ ਦੇ ਆਈ.ਟੀ.ਆਈ.ਪਾਸ ਅਤੇ ਨੌਜਵਾਨ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਮੁਫਤ ਵਰਦੀ, ਸੇਫਟੀ ਜੁੱਤੇ ਆਦਿ ਜਰੂਰੀ ਸਾਮਾਨ ਮੁੱਹਈਆ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਨੋਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਹੁੰਨਰਮੰਦ ਅਤੇ ਆਤਮ ਨਿਰਭਰ ਬਣਾਉਣਾ ਹੈ। ਚਾਹਵਾਨ ਉਮੀਦਵਾਰ 4 ਨਵੰਬਰ ਤੋਂ ਪਹਿਲਾਂ ਆਪਣੇ ਆਪ ਨੂੰ ਆਨਲਾਈਨ ਲਿੰਕ  https://forms.gle/8E3ac6umRyyw1R8r6 ’ਤੇ ਰਜਿਸਟਰਡ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 77173—02471  ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here