3 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 3 ਨਵੰਬਰ ਦਿਨ ਵੀਰਵਾਰ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਜਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਜਾਰ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ ਗ੍ਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ।

Advertisements

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜੀ.ਪੀ.ਜੀ. ਕੈਟਲ ਫੀਡ ਪ੍ਰਾਇਵੇਟ ਲਿਮ: (ਗੋਕਾ ਫੀਡ) ਕੰਪਨੀ ਭਾਗ ਲੈ ਰਹੀ ਹੈ ਅਤੇ  ਸੇਲਜ਼ਮੈਨ ਐਗਜੀਕਿਊਟਿਵ ਦੀ ਭਰਤੀ ਕੀਤੀ ਜਾਣੀ ਹੈ। ਇਸ ਕੈਂਪ ਵਿੱਚ ਸਿਰਫ ਲੜਕੇ  ਭਾਗ ਲੈ ਸਕਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ 3 ਨਵੰਬਰ 2022 ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੇਵਾ ਕੇਂਦਰ ਦੇ ਉਪਰ, ਦੂਜੀ ਮੰਜ਼ਿਲ, ਆਈ. ਬਲਾਕ ਫਿਰੋਜਪੁਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।  

LEAVE A REPLY

Please enter your comment!
Please enter your name here