ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਬਦਲੇਗਾ ਰਿਵਾਜ, ਪੂਰਨ ਬਹੁਮਤ ਨਾਲ ਬਣੇਗੀ ਭਾਜਪਾ ਦੀ ਸਰਕਾਰ: ਰਾਜੇਸ਼ ਪਾਸੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਰਿਵਾਜ ਬਦਲੇਗਾ ਅਤੇ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ ਬਣੇਗੀ। ਮੰਗਲਵਾਰ ਨੂੰ ਜਾਰੀ ਪ੍ਰੈਸ ਬਿਆਨ ਵਿੱਚ ਰਾਜੇਸ਼ ਪਾਸੀ ਨੇ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਦੂਜੀ ਵਾਰ ਰਿਕਾਰਡ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।ਹਿਮਾਚਲ ਦੇ ਲੋਕਾਂ ਨੇ ਇੱਕ ਵਾਰ ਫਿਰ ਇੱਕ ਫਿਰ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨੂੰ ਮੌਕਾ ਦੇਣ ਦਾ ਮਨ ਬਣਾ ਲਿਆ ਹੈ।ਪਾਸੀ ਨੇ ਕਿਹਾ ਕਿ ਹਿਮਾਚਲ ਦੇ ਲੋਕ ਭਾਜਪਾ ਦੀ ਕੇਂਦਰ ਅਤੇ ਹਿਮਾਚਲ ਦੀ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਡਬਲ ਇੰਜਣ ਵਾਲੀ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ ਭਲਾਈ ਨੀਤੀਆਂ ਕਾਰਨ ਇੱਕ ਵਾਰ ਫਿਰ ਸੱਤਾ ਭਾਜਪਾ ਦੇ ਹਵਾਲੇ ਕਰਨਾ ਚਾਹੁੰਦੀ ਹੈ।ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਡਬਲ ਇੰਜਣ ਵਾਲੀ ਸਰਕਾਰ,ਸਬਦਾ ਸਾਥ ਸਬਦਾ ਵਿਕਾਸ ਅਤੇ ਸਭ ਦੇ ਵਿਸ਼ਵਾਸ਼ ਦੇ ਆਧਾਰ ਤੇ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਚੋਣਾਂ ਚ ਜਿੰਨਾ ਵੀ ਜ਼ੋਰ ਲਗਾਉਣ,ਲੋਕਾਂ ਵਿਚਾਲੇ ਚੱਲਣ ਵਾਲਾ ਨਹੀਂ ਹੈ।

Advertisements

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦਾ ਕਾਰਜਕਾਲ ਪ੍ਰਾਪਤੀਆਂ ਨਾਲ ਭਰਪੂਰ ਹੈ।ਕੇਂਦਰ ਦੀ ਮੋਦੀ ਸਰਕਾਰ ਅਤੇ ਹਿਮਾਚਲ ਪ੍ਰਦੇਸ਼ ਦੀ ਜੈ ਰਾਮ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿੱਚ ਵਿਕਾਸ ਨੂੰ ਮਾਣਮੱਤੀ ਗਤੀ ਪ੍ਰਦਾਨ ਕੀਤੀ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਲਈ ਸਕੀਮਾਂ ਬਣਾ ਕੇ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦੀ ਯੁਵਾ ਸ਼ਕਤੀ ਸਾਡੀ ਸਭ ਤੋਂ ਵੱਡੀ ਤਾਕਤ ਹੈ।ਸਾਡੇ ਨੌਜਵਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਹੇ ਹਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਨੌਜਵਾਨ ਸ਼ਕਤੀ ਨਿਊ ਇੰਡੀਆ ਦੀ ਨੀਂਹ ਹੈ ਅਤੇ ਪਿਛਲੇ ਅੱਠ ਸਾਲਾਂ ਵਿੱਚ ਮੋਦੀ ਸਰਕਾਰ ਨੇ ਸ਼ਕਤੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ।ਨਵੀਂ ਸਿੱਖਿਆ ਨੀਤੀ ਹੋਵੇ ਜਾਂ ਆਈ.ਆਈ.ਟੀਜ਼ ਅਤੇ ਆਈ.ਆਈ.ਐਮਜ਼ ਦਾ ਵਿਸਥਾਰ,ਨਵੇਂ ਸਟਾਰਟ-ਅੱਪ ਅਤੇ ਯੂਨੀਕੋਰਨ ਤੋਂ ਲੈ ਕੇ ਖੇਲੋ ਇੰਡੀਆ ਕੇਂਦਰਾਂ ਤੱਕ,ਨੌਜਵਾਨਾਂ ਲਈ ਹਰ ਜ਼ਰੂਰੀ ਪਹਿਲਕਦਮੀ ਕੀਤੀ ਗਈ ਹੈ।ਉਣ ਆ ਕਿਹਾ ਕਿ ਹਿਮਾਚਲ ਦੀ ਜੈ ਰਾਮ ਸਰਕਾਰ ਨੇ ਕੋਰੋਨਾ ਸੰਕਟ ਵਿਚ ਵੀ ਹਿਮਾਚਲ ਪ੍ਰਦੇਸ਼ ਵਿਚ ਵਿਕਾਸ ਦੀ ਗਤੀ ਨੂੰ ਰੁਕਣ ਨਹੀਂ ਦਿੱਤਾ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਗਿਆ।

LEAVE A REPLY

Please enter your comment!
Please enter your name here