ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਅਭਿਆਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕੀਤਾ ਜਾਗਰੂਕ

ਗੁਰਦਾਸਪੁਰ (ਦ ਸਟੈਲਰ ਨਿਊਜ਼): ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੰਪੇਨ ਇੰਮਪਾਵਮੈਂਟ ਆਫ਼ ਸਿਟੀਜ਼ਨ ਥਰੂ ਲੀਗਲ ਅਵੇਅਰਨੈਸ ਐਂਡ ਆਊਟ ਰੀਚ ਮਿਤੀ 31 ਅਕਤੂਬਰ 2022 ਤੋਂ 13 ਨਵੰਬਰ 2022 ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜਿਵੇਂ ਕਿ ਖੇਤੀਬਾੜੀ ਵਿਭਾਗ, ਜਿਲ੍ਹਾ ਸਮਾਜਿਕ ਅਤੇ ਸੁਰੱਖਿਆ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਪਸ਼ੂ ਪਾਲਣ, ਮੱਛੀ ਵਿਭਾਗ, ਡੇਅਰੀ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ, ਲੀਡ ਬੈਂਕ ਮੈਨੇਜਰ, ਰੈਡ ਕਰਾਸ ਸੋਸਾਇਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਾਦਸਪੁਰ ਵੱਲੋਂ ਸਟਾਲ/ਹੈਲਪ ਡੈਸਕ ਲਗਾਏ ਗਏ। ਇਹਨਾਂ ਹੈਲਪ ਡੈਸਕ ਰਾਹੀਂ ਸਾਰੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਦੇ ਪੰਫਲੈਟ ਵੰਡੇ ਗਏ। ਇਸ ਪ੍ਰਦਰਸ਼ਨੀ ਵਿੱਚ ਲਗਭਗ 455 ਲੋਕਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਪੀ.ਐਲ.ਵੀਜ਼ ਦੁਆਰਾ ਬਟਾਲਾ ਵਿੱਚ ਚੱਲ ਰਹਿ ਅੱਚਲ ਸਾਹਿਬ ਦੇ ਮੇਲੇ ਦੌਰਾਨ ਹੈਲਪ ਡੈਸਕ ਲਗਾਇਆ ਗਿਆ, ਜਿਸ ਵਿੱਚ ਲਗਭਗ 900 ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਵਿੱਚ ਪੰਫਲੈਟ ਵੰਡੇ ਗਏ। ਸ੍ਰੀ ਪ੍ਰਭਦੀਪ ਸਿੰਘ ਸੰਧੂ, ਐਡਵੋਕੇਟ ਦੁਆਰਾ ਸਿਵਿਲ ਹਸਪਤਾਲ ਵਿਖੇ ਸਮੂਹ ਸਟਾਫ ਨਾਲ ਜਾਗਰੂਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਨਾਲਸਾ ਦੀਆਂ ਸਕੀਮਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਤੋਂ ਇਲਾਵਾ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਸਤਵਿੰਦਰ ਜੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਗੁਰਦਾਸਪੁਰ ਦੁਆਰਾ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਵਿਖੇ ਜਾਗਰੁਕਤਾ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਵਿੱਚ ਜੱਜ ਸਹਿਬਾਨਾਂ ਵੱਲੋਂ ਬੱਚਿਆਂ ਨੂੰ ਮੌਲਿਕ ਕਰਤੱਵ, ਮੌਲਿਕ ਫਰਜ਼, ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿੱਚ ਲਗਭਗ 170 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ 31ਅਕਤੂਬਰ 2022 ਤੋਂ ਅੱਜ ਤੱਕ ਪੈਨਲ ਐਡਵੋਕੇਟਜ਼, ਪੀ.ਐਲ.ਵੀਜ਼ ਅਤੇ ਸੋਸ਼ਲ ਵਰਕਕਜ਼ ਦੁਆਰਾ ਲਗਭਗ 328 ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ 21515 ਲੋਕਾਂ ਦੁਆਰਾ ਇਹਨਾਂ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਗਿਆ।

ਇਸ ਤੋਂ ਇਲਾਵਾ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਸਤਵਿੰਦਰ ਜੀਤ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਗੁਰਦਾਸਪੁਰ ਦੁਆਰਾ ਪਿੰਡ ਝਬਕਰਾ ਵਿਖੇ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਜੱਜ ਸਹਿਬਾਨ ਵੱਲੋਂ ਪਿੰਡ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਵਿੱਚ ਲਗਭਗ 170 ਲੋਕਾਂ ਨੇ ਹਿੱਸਾ ਲਿਆ।ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜ਼ਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਇਸ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਨੂੰ ਇਹ ਦੱਸਣਾ ਹੈ ਕਿ ਉਹ ਕਿਸ ਤਰ੍ਹਾਂ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫ਼ਤਰ ਵਿੱਚ ਆ ਕੇ ਉਹ ਫਰੰਟ ਆਫ਼ਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ ਅਤੇ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫ਼ਤ ਵਕੀਲ ਵੀ ਲੈ ਸਕਦੇ ਹਨ।

LEAVE A REPLY

Please enter your comment!
Please enter your name here