ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਜ਼ਰੂਰੀ: ਡਾ ਗੁਰਿੰਦਰਬੀਰ ਕੌਰ

ਕਪੂਰਥਲਾ (ਦ ਸਟੈਲਰ ਨਿਊਜ਼): ਗੌਰਵ ਮੜੀਆ ! ਡੇਂਗੂ ਦੀ ਰੋਕਥਾਮ ਲਈ ਆਮ ਜਨਤਾ ਦਾ ਜਾਗੂਰਕ ਹੋਣਾ ਬਹੁਤ ਜਰੂਰੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਤੇ ਪੈਦਾ ਹੁੰਦਾ ਹੈ ਅਤੇ ਇਹ ਮੱਛਰ 10 ਤੋਂ 30 ਡਿਗਰੀ ਟੈਪਰੇਚਰ ਤੇ ਸਰਵਾਇਵ ਕਰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਵਾਇਰਸ ਇਕ ਮੱਛਰ ਦੀ ਨਸਲ ਤੋਂ ਦੂਜੀ ਨਸਲ ਵਿਚ ਆਪ ਹੀ ਚਲਾ ਜਾਂਦਾ ਹੈ ਇਸ ਲਈ ਡੇਂਗੂ ਨੂੰ ਰੋਕਣ ਦਾ ਸਭ ਤੋਂ ਆਸਾਨ ਤਰੀਕਾ ਇਹ ਹੀ ਹੈ ਕੀ ਉਸ ਨੂੰ ਪੈਦਾ ਹੀ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਨਵਰਾਂ ਤੇ ਪੰਛੀਆਂ ਲਈ ਰੱਖੇ ਪਾਣੀ ਦੇ ਬਰਤਨ ਨੂੰ ਰੋਜ਼ਾਨਾ ਖਾਲੀ ਕਰਕੇ ਸਾਫ ਕੀਤਾ ਜਾਣਾ ਚਾਹੀਦਾ ਹੈ ਕਿਓ ਖੜੇ ਪਾਣੀ ਵਿਚ ਮੱਛਰ ਦਾ ਲਾਰਵਾ ਅਸਾਨੀ ਨਾਲ ਪਣਪ ਸਕਦਾ ਹੈ।

Advertisements

ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਾਨੂੰ ਘਰਾਂ ਦੇ ਆਲੇ ਦੁਆਲੇ ਸਾਫ ਸਫਾਈ ਰੱਖਣੀ ਚਾਹੀਦੀ ਹੈ ਅਤੇ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ। ਪੂਰੀਆਂ ਬਾਹਾਂ ਦੇ ਕਪੜੇ ਪਾਉਣੇ ਚਾਹੀਦੇ ਹਨ। ਸੌਣ ਲੱਗਿਆਂ ਮੱਛਰਦਾਨੀ ਅਤੇ ਮੱਛਰਾਂ ਨੂੰ ਭਜਾਉਣ ਵਾਲੀਆਂ ਅਗਰਬਤੀ ਆਦਿ ਦੀ ਵਰਤੋ ਕਰੋ। ਉਨ੍ਹਾਂ ਕਿਹਾ ਕਿ ਬੁਖਾਰ ਚੜ੍ਹਨ ‘ਤੇ ਖੂਨ ਦੀ ਜਾਂਚ ਕਰਵਾਵੋ। ਸਰਕਾਰੀ ਹਸਪਤਾਲ ਵਿਚ ਖੂਨ ਦੀ ਜਾਂਚ ਤੇ ਇਲਾਜ ਦੀ ਸੁਵਿਧਾ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here