ਵਿਧਾਇਕ ਜਸਵੀਰ ਰਾਜਾ ਨੇ ਜ਼ਿਲ੍ਹਾ ਪੱਧਰੀ ਚਾਰ ਦਿਨਾਂ ਅਥਲੈਟਿਕਸ ਮੀਟ ਦਾ ਕੀਤਾ ਉਦਘਾਟਨ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਖੇਡ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਮਿਲੀ ਮਿਲੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਵੱਲੋਂ ਖੇਡ ਅਤੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਥਾਨਕ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਦੀ ਗਰਾਊਂਡ ਵਿੱਚ 4 ਦਿਨਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਦਾ ਉਦਘਾਟਨ ਕਰਨ ਸਮੇਂ ਕੀਤਾl

Advertisements

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਮ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਦੀ ਦੇਖ-ਰੇਖ ਡੀ.ਐਮ ਸਪੋਰਟਸ ਦਲਜੀਤ ਸਿੰਘ ਦੀ ਨਿਗਰਾਨੀ ਹੇਠ ਸ਼ੁਰੂ ਹੋਈ ਇਸ ਅਥਲੈਟਿਕ ਮੀਟ ਦੌਰਾਨ ਵਿਧਾਇਕ ਜਸਵੀਰ ਰਾਜਾ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਇਸ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਅਥਲੈਟਿਕਸ ਮੀਟ ਦੇ ਕਨਵੀਨਰ ਪ੍ਰਿੰਸੀਪਲ ਇੰਦਰਜੀਤ ਸਿੰਘ ਤੇ ਕਨਵੀਨਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਅਥਲੈਟਿਕ ਮੀਟ ਦੌਰਾਨ 16 ਜ਼ੋਨਾਂ ਤੋਂ ਪਹਿਲਾ ਤੇ ਦੂਸਰਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਭਾਗ ਲੈਣਗੇ ਅਤੇ ਜੇਤੂ ਖਿਡਾਰੀ ਸਟੇਟ ਖੇਡਾਂ ਵਿੱਚ ਭਾਗ ਲੈਣ ਲਈ ਕੁਆਲੀਫਾਈ ਕਰਨਗੇl ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਸਰਕਾਰੀ ਕਾਲਜ ਟਾਂਡਾ, ਚੇਅਰਮੈਨ ਹਰਮੀਤ ਸਿੰਘ ਔਲਖ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਚੇਅਰਮੈਨ ਸੁਖਵਿੰਦਰ ਸਿੰਘ ਅਰੋਡ਼ਾ, ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਪ੍ਰੇਮ ਪਡਵਾਲ, ਵਿੱਕੀ ਮਹਿੰਦਰੂ ਬਲਜੀਤ ਸੈਣੀ,ਨਵਦੀਪ ਸਿੰਘ ਬੱਬੂ ਸੰਧਾਵਾਲੀਆ, ਅਤਵਾਰ ਸਿੰਘ ਪਲਾਚੱਕ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ ,ਉਂਕਾਰ ਸਿੰਘ ਧੁੱਗਾ, ਦੀਪਕ ਸੋਂਧੀ ,ਕੋਚ ਕੁਲਵੰਤ ਸਿੰਘ,ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here