ਰੇਲਵੇ ਲਾਈਨਾਂ ‘ਤੇ ਪਸ਼ੂਆਂ ਨਾਲ ਹੁੰਦੇ ਹਾਦਸੇ ਰੋਕਣ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, (ਦ ਸਟੈਲਰ ਨਿਊਜ਼): ਰੇਲਵੇ ਲਾਈਨਾਂ ਉਤੇ ਪਸ਼ੂਆਂ ਨਾਲ ਹੁੰਦੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਉਤਰ ਰੇਲਵੇ ਫਿਰੋਜਪੁਰ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਡਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਡਾ. ਸੀਮਾ ਸ਼ਰਮਾ ਨੇ ਪੱਤਰ ਜਾਰੀ ਕਰਕੇ ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਵਿੱਚ ਪਿਛਲੇ ਸਮੇਂ ਦੌਰਾਨ ਪਸ਼ੂਆਂ ਕਾਰਨ ਹੋਏ ਹਾਦਸਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਾਦਸਿਆਂ ਕਾਰਨ ਜਿਥੇ ਰੇਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਉਥੇ ਹੀ ਸਫਰ ਕਰ ਰਹੇ ਯਾਤਰੀਆਂ ਦੀ ਸੁਰੱਖਿਆ ਵੀ ਖਤਰੇ ਵਿੱਚ ਪੈਂਦੀ ਹੈ।

Advertisements

ਡਾ. ਸੀਮਾ ਸ਼ਰਮਾ ਨੇ ਪਸ਼ੂਆਂ ਦੀ ਰੇਲਵੇ ਲਾਈਨਾਂ ਨੇੜੇ ਆਮਦ ਬੰਦ ਕਰਨ ਲਈ ਸੁਝਾਅ ਦਿੰਦਿਆਂ ਪੱਤਰ ਵਿੱਚ ਕਿਹਾ ਹੈ ਕਿ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਸੁਰੱਖਿਆ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਇਸ ਕੰਮ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਪੁਲਿਸ ਵਿਭਾਗ ਦਾ ਸਹਿਯੋਗ ਲੈਣ ਲਈ ਵੀ ਕਿਹਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰੇਲ ਯਾਤਰੀਆਂ ਦੀ ਸੁਰੱਖਿਆ ਲਈ ਪਸ਼ੂਆਂ ਨੂੰ ਰੇਲਵੇ ਲਾਈਨ ਤੋਂ ਦੂਰ ਰੱਖਣ ਲਈ ਲੋੜੀਂਦੇ ਕਦਮ ਉਠਾਉਣ ਲਈ ਕਰਵਾਈ ਕਰਨ ਲਈ ਕਿਹਾ। ਉਨ੍ਹਾਂ ਪਸ਼ੂਆਂ ਕਾਰਨ ਜਨਵਰੀ ਤੋਂ ਅਗਸਤ ਤੱਕ ਦੇ ਹੋਏ ਹਾਦਸਿਆਂ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੇ ਅੰਕੜੇ ਦਿੰਦਿਆਂ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here