ਸ਼੍ਰੋਮਣੀ ਅਕਾਲੀ ਦਲ ਨੇ ਲਿਫਾਫਾ ਕਲਚਰ ਤਿਆਗ ਹਰਜਿੰਦਰ ਧਾਮੀ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆਂ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਨ ਦੇ ਅਹਦੇ ਲਈ ਉਮੀਦਵਾਰ ਬਣਾਏ ਜਾਣ ਦੀ ਮੰਗ ਨੂੰ ਠੁਕਰਾ ਦਿੱਤਾ ਗਿਆ ਹੈ ਪਰ ਪਾਰਟੀ ਨੇ ਬੀਬੀ ਜਗੀਰ ਕੌਰ ਦੀ ਇੱਕ ਮੰਗ ਪ੍ਰਵਾਨ ਕਰਦਿਆਂ ਪਾਰਟੀ ਵਿਚੋਂ ਲਿਫਾਫਾ ਕਲਚਰ ਤਿਆਗ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜ਼ੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਵਾਰ ਮੁੜ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

Advertisements

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ 9 ਨਵੰਬਰ ਨੂੰ ਹੋਣੀ ਨਿਰਧਾਰਿਤ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਜਨਰਲ ਇਜਲਾਸ ਤੋਂ ਪਹਿਲਾ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਉਮੀਦਵਾਰ ਜਨਤਕ ਤੌਰ ਤੇ ਐਲਾਨ ਦਿੱਤਾ ਹੈ ਜਦਕਿ ਇਸਤੋਂ ਪਹਿਲਾ ਹਰ ਵਾਰ ਜਨਰਲ ਇਜਲਾਸ ਜੁੜਨ ਉਪਰੰਤ ਹੀ ਇੱਕ ਲਿਫਾਫਾ ਖੋਲ ਕੇ ਉਸ ਵੇਲੇ ਹੀ ਜਨਤਕ ਕੀਤਾ ਜਾਦਾ ਸੀ ਕਿ ਪਾਰਟੀ ਪ੍ਰਧਾਨ ਕਿਸਨੂੰ ਉਮੀਦਵਾਰ ਐਲਾਨ ਰਹੇ ਹਨ ਅਤੇ ਉਸ ਵੇਲੇ ਹੀ ਵੋਟਾਂ ਪੈ ਜਾਂਦੀਆਂ ਸਨ। ਸਮਝਿਆਂ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਰਦਾਰ ਧਾਮੀ ਦੇ ਨਾਂਅ ਦਾ ਐਲਾਨ ਕਰਕੇ ਬੀਬੀ ਜਗੀਰ ਕੌਰ ਅਤੇ ਉਹਨਾਂ ਦੇ ਸਮਰਥਕਾਂ ਨੂੰ ਇਹ ਸੰਕੇਤ ਦੇ ਦਿੱਤਾ ਗਿਆ ਹੈ ਕਿ ਉਹਨਾਂ ਨੂੰ ਉਮੀਦਵਾਰ ਬਣਾਏ ਜਾਣਦਾ ਕੋਈ ਸਵਾਲ ਨਹੀਂ ਹੈ।

LEAVE A REPLY

Please enter your comment!
Please enter your name here