ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਨੇ ਸੁਣੀਆਂ ਕੈਦੀਆਂ ਦੀਆਂ ਮੁਸ਼ਕਿਲਾਂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀਮਤੀ ਅਮਰਜੋਤ ਭੱਟੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ  ਵਿਖੇ  ਹੋਣ ਵਾਲੀ ਹਫਤਾਵਾਰੀ ਮੀਟਿੰਗ ਸਬੰਧੀ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੋਰਾਨ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਦਰੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਵਕੀਲ ਨਿਯੁਕਤ ਹੋਏ ਹਨ ਜਾਂ ਨਹੀ,  ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ  ਨਾਲਸਾ ਵਲੋਂ ਚਲਾਈ ਗਈ ਮੁਹਿੰਮ ’ਹੱਕ ਹਮਾਰਾ ਭੀ ਤੋ ਹੈ’ ਤਹਿਤ ਕੇਦਰੀ ਜੇਲ੍ਹ ਵਿੱਚ ਪੈਨਲ ਐਡਵੋਕੇਟਾਂ, ਪੀ.ਐਲ.ਵੀ. ਲਾਅ ਦੇ ਵਿਦਿਆਰਥੀਆਂ ਦੁਆਰਾ ਭਰੇ ਜਾ ਰਹੇ ਕੈਦੀਆਂ ਅਤੇ ਹਵਾਲਾਤੀਆ ਦੇ ਅੰਡਰਟ੍ਰਾਇਲ ਕਾਰਡਾਂ ਨੂੰ ਚੈੱਕ ਕੀਤਾ ਗਿਆ। ਟੀਮ ਵਲੋਂ ਅੱਜ 213 ਦੇ ਕਰੀਬ ਕੈਦੀਆਂ ਅਤੇ ਹਵਾਲਾਤੀਆਂ ਦੇ ਕਾਰਡ ਭਰੇ ਗਏ। ਉਪਰੋਕਤ ਤੋਂ ਇਲਾਵਾ ਪਿੰਡਾ ਵਿੱਚ ਲੋਕਾ ਨੂੰ ਜਾਗਰੂਕ ਕਰਨ ਲਈ ਨਾਲਸਾ ਵਲੋਂ ਚਲਾਈ ਗਈ ਮੁਹਿੰਮ ’ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਾਂ ਦਾ ਸਸ਼ਕਤੀਕਰਨ’ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟਾਂ ਅਤੇ ਸ਼ੋਸਲ ਵਰਕਰਾਂ ਅਤੇ ਨਾਲ ਹੀ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਰਾਹੀ ਵੱਧ ਤੋਂ ਵੱਧ ਪਿੰਡਾ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਨਾਲਸਾ ਵਲੋਂ ਚਲਾਈ ਗਈ ਮੁਹਿੰਮ ਸਬੰਧੀ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਤਕਰੀਬਨ 105 ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 12 ਨਵੰਬਰ 2022 ਨੂੰ ਜਿਲ੍ਹਾ ਕੋਰਟ ਕੰਪਲੈਕਸ, ਹੁਸਿਆਰਪੁਰ ਅਤੇ ਸਬ ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈ ਜਾਣੀ ਹੈ, ਸਬੰਧੀ ਲੋਕਾ ਨੂੰ ਜਾਣਕਾਰੀ ਦਿੱਤੀ ਗਈ।

Advertisements

LEAVE A REPLY

Please enter your comment!
Please enter your name here