Monday, October 26, 2026
Home National ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ...

ਪ੍ਰਧਾਨ ਮੰਤਰੀ ਮੋਦੀ ਨੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤੈਅ ਪ੍ਰੋਗਰਾਮ ਤਹਿਤ ਪੰਜਾਬ ਦੌਰੇ ਦੌਰਾਨ ਡੇਰਾ ਬਿਆਸ ਵਿਖੇ ਪਹੁੰਚ ਗਏ ਹਨ। ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਦੇ ਅਨੁਸਾਰ, ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹਿਲਾਂ ਵੀ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਹਨ।

Advertisements

ਇਸ ਮੁਲਾਕਾਤ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ ਪਰ ਭਾਜਪਾ ਦਾ ਕਹਿਣਾ ਹੈ ਕਿ ਇਹ ਮੁਲਾਕਾਤ ਸਿਆਸੀ ਨਹੀਂ ਸਗੋਂ ਧਾਰਮਿਕ ਹੈ। ਤੁਹਾਨੂੰ ਦਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਵਿੱਚ ਦੋ ਥਾਵਾਂ ’ਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੇ ਪ੍ਰੋਗਰਾਮ ਮੁਤਾਬਕ ਉਹ ਦੁਪਹਿਰ 1 ਵਜੇ ਮੰਡੀ ਜ਼ਿਲ੍ਹੇ ਦੇ ਸੁੰਦਰ ਨਗਰ ਵਿੱਚ ਰੈਲੀ ਕਰਨਗੇ ਅਤੇ ਬਾਅਦ ਦੁਪਹਿਰ 3 ਵਜੇ ਸੋਲਨ ਵਿੱਚ ਇੱਕ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ।

LEAVE A REPLY

Please enter your comment!
Please enter your name here