ਪੰਜਾਬ ਹਿੰਸਾ ਦਾ ਇੱਕ ਹੋਰ ਦੌਰ ਬਰਦਾਸ਼ਤ ਨਹੀਂ ਕਰ ਸਕਦਾ, ਮਾਨ ਸੂਬੇ ਤੇ ਸ਼ਾਸ਼ਨ ਕਰਨ ਵਿੱਚ ਅਸਮਰੱਥ: ਸੂਰੀ

ਕਪੂਰਥਲਾ (ਦ ਸਟੈਲਰ ਨਿਊਜ਼)। (ਗੌਰਵ ਮੜੀਆ ) ਭਾਜਪਾ ਮੰਡਲ ਪ੍ਰਧਾਨ ਚੇਤਨ ਸੂਰੀ ਨੇ ਕਪੂਰਥਲਾ ਚ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸੂਬੇ ਚ ਕਾਨੂੰਨ ਵਿਵਸਥਾ ਬਣਾਈ ਰੱਖਣ ਚ ਪੂਰੀ ਤਰ੍ਹਾਂ ਨਾਲ ਨਾਕਾਮ ਸਾਬਤ ਹੋਏ ਹਨ।ਅਜਿਹਾ ਲੱਗਦਾ ਹੈ ਕਿ ਮੁੱਖਮੰਤਰੀ ਵੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਚੋਪਟ ਕਰਨ ਦੇ ਲਈ ਸ਼ਰਾਰਤੀ ਅਨਸਰਾਂ ਨਾਲ ਮਿਲ ਗਏ ਹਨ ਅਤੇ ਕੇ ਡਰ ਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣਾਉਣ ਦੀਆਂ ਕਈ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ।ਪੰਜਾਬ ਪੁਲਿਸ ਇਹ ਸਭ ਦੇਖ ਕੇ ਵੀ ਮੂਕ ਦਰਸ਼ਕ ਬਣੀ ਹੋਈ ਹੈ।ਸਰਕਾਰ ਇੱਕ ਸੋਚੀ ਸਮਝੀ ਰਣਨੀਤੀ ਤਹਿਤ ਇਹ ਸਭ ਕੁਝ ਕਰਕੇ ਸਮਾਜ ਵਿਰੋਧੀ ਅਨਸਰਾਂ ਨੂੰ ਸ਼ਹਿ ਦੇਣ ਵਿੱਚ ਲੱਗੀ ਹੋਈ ਹੈ। ਚੇਤਨ ਸੂਰੀ ਨੇ ਕਿਹਾ ਕਿ ਆਪ ਆਗੂ ਹਿਮਾਚਲ ਪ੍ਰਦੇਸ਼ ਵਿੱਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਹਨ,ਜਦਕਿ ਆਪ ਸ਼ਾਸ਼ਿਤ ਪੰਜਾਬ ਅਤੇ ਦਿੱਲੀ ਚ ਸਮਾਜ ਵਿਰੋਧੀ ਗਤੀਵਿਧੀਆਂ ਵਧਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਸ਼ਰੇਆਮ ਗੋਲੀਬਾਰੀ ਦੀਆ ਕਈ ਘਟਨਾਵਾਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਕੁਝ ਕਬੱਡੀ ਖਿਡਾਰੀ ਅਤੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਸਮੇਤ ਕਈ ਲੋਕ ਮਾਰੇ ਗਏ ਹਨ।ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਸੀਆਈਡੀ ਦੇ ਸਟੇਟ ਹੈੱਡਕੁਆਰਟਰ ਉੱਤੇ ਵੀ ਰਾਕੇਟ ਪ੍ਰੋਪੇਲਡ ਗਰਨੇਡ(ਆਰਪੀਜੀ) ਨਾਲ ਹਮਲਾ ਕੀਤਾ ਗਿਆ ਸੀ।ਸੂਰੀ ਨੇ ਕਿਹਾ ਕਿ ਆਪ ਦੇ ਰਾਜ ਵਿੱਚ ਡਕੈਤੀ,ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਦਾਅਵਾ ਪੂਰੀ ਤਰ੍ਹਾਂ ਝੂਠਾ ਹੈ ਕਿਉਂਕਿ ਦਿੱਲੀ ਅਤੇ ਪੰਜਾਬ ਵਿੱਚ ਉਨ੍ਹਾਂ ਦੇ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਸਵਾਲਾਂ ਦਾ ਸਾਹਮਣਾ ਕਰ ਰਹੇ ਹਨ।ਭਾਜਪਾ ਆਗੂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਚਿੰਤਾਜਨਕ ਹਲਾਤ ਨੂੰ ਦੇਖ ਕੇ ਚਿੰਤਾ ਜਤਾਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਪਹਿਲਾਂ ਹੀ ਮੁੱਖ ਮੰਤਰੀ ਵਜੋਂ ਤੁਹਾਡੀ ਨਾਕਾਮੀ ਦੀ ਕੀਮਤ ਭੁਗਤ ਰਿਹਾ ਹੈ, ਪਰ ਹੁਣ ਅਪਰਾਧਿਕ ਅਨਸਰਾਂ ਨੂੰ ਤੁਹਾਡੀ ਸਰਪ੍ਰਸਤੀ ਅਤੇ ਧਾਰਮਿਕ ਆਗੂਆਂ ਵਿਰੁੱਧ ਹਿੰਸਕ ਕਾਰਵਾਈਆਂ ਪੰਜਾਬ ਨੂੰ ਮੁੜ ਕਾਲੇ ਦਿਨਾਂ ਵੱਲ ਲੈ ਜਾ ਰਹੀਆਂ ਹਨ।ਸੂਰੀ ਨੇ ਕਿਹਾ ਕਿ ਪੰਜਾਬ ਹਿੰਸਾ ਦਾ ਇੱਕ ਹੋਰ ਦੌਰ ਨਹੀਂ ਝੇਲ ਸਕਦਾ।ਭਗਵੰਤ ਮਾਨ ਸੂਬੇ ਤੇ ਰਾਜ ਕਰਨ ਵਿੱਚ ਅਸਮਰੱਥ ਹਨ।

LEAVE A REPLY

Please enter your comment!
Please enter your name here