ਪੰਜਾਬ ‘ਚ ਕਾਨੂੰਨ ਵਿਵਸਥਾ ਆਖਰੀ ਸਾਹਾਂ ਤੇ :ਉਮੇਸ਼ ਸ਼ਾਰਦਾ

ਕਪੂਰਥਲਾ (ਦ ਸਟੈਲਰ ਨਿਊਜ਼)। (ਗੌਰਵ ਮੜੀਆ ) ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਘਿਰ ਗਈ ਹੈ।ਇੱਕ ਤੋਂ ਬਾਅਦ ਇੱਕ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਭਾਜਪਾ ਨੇ ਸੀਐਮ ਮਾਨ ਨੂੰ ਘੇਰ ਲਿਆ ਹੈ।ਭਾਜਪਾ ਨੇ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸ਼ਖਸੀਅਤਾਂ ਤੇ ਹਮਲੇ ਹੋ ਰਹੇ ਹਨ ਅਤੇ ਇਹ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਅਣਗਹਿਲੀ ਦੀ ਇੱਕ ਵੱਡੀ ਮਿਸਾਲ ਹੈ।ਇਹ ਵਿਚਾਰ ਸ਼ਨੀਵਾਰ ਨੂੰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਊਨਾ ਕਿਹਾ ਕਿ ਜੇਕਰ ਭਾਰੀ ਸੁਰੱਖਿਆ ਵਿਚ ਰਹਿਣ ਵਾਲੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵਰਗੀਆਂ ਧਾਰਮਿਕ ਸ਼ਖਸੀਅਤਾਂ ਦਾ ਕਤਲ ਹੋ ਰਿਹਾ ਹੈ ਤਾਂ ਆਮ ਆਦਮੀ ਦੀ ਸੁਰੱਖਿਆ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।ਇਸ ਦੌਰਾਨ ਜੇਕਰ ਕਿਸੇ ਸਿਆਸੀ ਆਗੂ ਤੇ ਹਮਲਾ ਹੁੰਦਾ ਹੈ ਤਾਂ ਨਿਸ਼ਚਿਤ ਤੌਰ ਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Advertisements

ਸ਼ਾਰਦਾ ਨੇ ਪੰਜਾਬ ਚ ਅਮਨ-ਕਾਨੂੰਨ ਦੀ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ 13 ਤੋਂ ਵੱਧ ਅਧਿਕਾਰੀਆਂ(ਜਿਸ ਵਿੱਚ ਸਥਾਨਕ ਪੁਲਿਸ ਮ੍ਰਿਤਕ ਦੀ ਸੁਰੱਖਿਆ ਚ ਤਾਇਨਾਤ ਪੁਲਿਸ ਜਵਾਨ ਵੀ ਹੈ)ਦੀ ਮੌਜੂਦਗੀ ਚ ਸ਼ਰੇਆਮ ਇਸ ਤਰ੍ਹਾਂ ਕਤਲ ਕਰਨਾ ਚਿੰਤਾ ਤਾਂ ਹੈ ਹੀ ਗੰਭੀਰ ਮਾਮਲਾ ਵੀ ਹੈ।ਸਾਰੀਆਂ ਸਿਆਸੀ ਪਾਰਟੀਆਂ ਨੂੰ ਸਿਆਸਤ ਛੱਡ ਕੇ ਇਕਜੁੱਟ ਹੋ ਕੇ ਅਮਨ-ਕਾਨੂੰਨ ਦੀ ਸਥਿਤੀ ਤੇ ਗੌਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ਼ਾਰਾ ਕਰ ਰਹੀਆਂ ਹਨ ਕਿ ਦੁਬਾਰਾ ਪੰਜਾਬ ਵਿੱਚ 1984 ਵਰਗੇ ਹਲਾਤ ਪੈਦਾ ਕਾਰਨ ਦੀਆ ਕੋਸ਼ਿਸ਼ਾਂ ਹੋ ਰਹੀਆਂ ਹਨ।ਹਿੰਦੂਆਂ ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸ਼ਾਰਦਾ ਨੇ ਸੂਬੇ ਚ ਹੋ ਰਹੇ ਕਤਲਾਂ ‘ਤੇ ਕਿਹਾ ਕਿ ਭਗਵੰਤ ਮਾਨ ਨੇ ਸੂਬੇ ਨੂੰ ਕਾਤਲਾਂ ਦੇ ਹਵਾਲੇ ਕਰ ਦਿੱਤਾ ਹੈ।ਸ਼ਾਰਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 7 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਰ ਰੋਜ਼ 3 ਤੋਂ 4 ਕਤਲ ਹੋ ਰਹੇ ਹਨ।

ਗੈਂਗਸਟਰ ਬੇਖੌਫ ਘੁੰਮ ਰਹੇ ਹਨ।ਬਿਨਾਂ ਸੋਚੇ ਸਮਝੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ।ਲੋਕ ਮਾਰੇ ਜਾ ਰਹੇ ਹਨ।ਇਨ੍ਹਾਂ ਵਿਚ ਸਿੱਧੂ ਮੂਸੇਵਾਲਾ,ਜਲੰਧਰ ਨੇੜੇ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਸਿੰਘ ਸੰਧੂ ਸਮੇਤ ਕਬੱਡੀ ਖਿਡਾਰੀਆਂ ਦੇ ਤਿੰਨ ਕਤਲ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ।ਨਸ਼ੇ ਦੀ ਓਵਰਡੋਜ਼ ਕਾਰਨ ਰੋਜ਼ਾਨਾ ਨੌਜਵਾਨ ਮਰ ਰਹੇ ਹਨ,ਰੋਜ਼ਾਨਾ ਔਸਤਨ ਤਿੰਨ ਤੋਂ ਚਾਰ ਕਤਲ ਹੋ ਰਹੇ ਹਨ,ਜਿਸ ਕਾਰਨ ਲੋਕ ਡਰੇ ਹੋਏ ਹਨ।ਜਦਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦਾ ਪੈਸਾ ਹਿਮਾਚਲ ਅਤੇ ਗੁਜਰਾਤ ਵਿੱਚ ਬਰਬਾਦ ਕਰਨ ਵਿੱਚ ਲੱਗੇ ਹੋਏ ਹਨ।ਸ਼ਾਰਦਾ ਨੇ ਕਿਹਾ ਕਿ ਪੰਜਾਬ ਹਾਲ ਦੇ ਦੀਨਾ ਵਿੱਚ ਸੂਬੇ ਵਿੱਚ ਹਿੰਸਕ ਘਟਨਾਵਾਂ ਵਿੱਚ ਵਾਧਾ ਚਿੰਤਾਜਨਕ ਹੈ।ਪੰਜਾਬ ਪੁਲਿਸ ਅਜਿਹੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਫਰੀ ਹੈਂਡ ਦੇਵੇ ਤਾਂ ਜੋ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਕੁਰਬਾਨੀ ਤੋਂ ਬਾਅਦ ਸ਼ਾਂਤੀ ਆਈ ਹੈ,ਇਸ ਲਈ ਕਿਸੇ ਨੂੰ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾ ਸਕਦੀ।

ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਆਪ ਦੀ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ।ਆਪ ਦੇ ਦੋ ਮੁੱਖ ਮੰਤਰੀ ਭ੍ਰਿਸ਼ਟਾਚਾਰ ਨੂੰ ਲੈਕੇ ਝੂਠੇ ਦਾਅਵੇ ਕਰ ਰਹੇ ਹਨ।ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣ ਪ੍ਰਚਾਰ ਵਿੱਚ ਰੁੱਝੇ ਰਹਿਣ ਦੀ ਬਜਾਏ ਫੌਰੀ ਵੱਧ ਰਹੇ ਅਪਰਾਧਾਂ ਨੂੰ ਕਾਬੂ ਕਰਨ ਦੀ ਅਪੀਲ ਕਰਦੇ ਹਾਂ।ਇਹ ਅਫਸੋਸ ਦੀ ਗੱਲ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ ਅਤੇ ਸਾਡੇ ਸੀਐਮ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਦਾ ਆਨੰਦ ਮਾਣ ਰਹੇ ਹਨ।ਪਹਿਲਾਂ ਗੁਜਰਾਤ ਦਾ ਦੌਰਾ ਅਤੇ ਹੁਣ ਹਿਮਾਚਲ,ਪੰਜਾਬ ਨੂੰ ਮਾਨ ਸਾਹਬ ਨੇ ਅਪਰਾਧੀਆਂ ਦੇ ਸਹਾਰੇ ਛੱਡ ਦਿੱਤਾ ਹੈ।

LEAVE A REPLY

Please enter your comment!
Please enter your name here