ਵੋਟਰ ਸੂਚੀ ਦੀ ਸੁਧਾਈ ਦਾ ਕੰਮ 9 ਨਵੰਬਰ ਤੋਂ ਹੋਵੇਗਾ ਸ਼ੁਰੂ

ਪਟਿਆਲਾ (ਦ ਸਟੈਲਰ ਨਿਊਜ਼): ਵਧੀਕ ਡਿਪਟੀ ਕਮਿਸ਼ਨਰ -ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ‘ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ਼ 9-11-2022 ਤੋਂ 8-12-2022 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ‘ਤੇ 19 ਤੇ 20 ਨਵੰਬਰ ਅਤੇ 3 ਤੇ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੀ.ਐਲ.ਓਜ਼ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਪੋਲਿੰਗ ਬੂਥਾਂ ਉਤੇ ਬੈਠ ਕੇ ਬਿਨੈਕਾਰਾਂ ਪਾਸੋਂ ਫਾਰਮ ਨੰਬਰ 6, 7 ਅਤੇ 8 ਪ੍ਰਾਪਤ ਕੀਤੇ ਜਾਣਗੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ ਅਤੇ ਮਹੀਨਾਵਾਰ ਸਪੈਸ਼ਲ ਕੈਂਪਾਂ ਦੌਰਾਨ ਫੋਟੋ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਨੂੰ ਲਿੰਕ ਕਰਨ ਲਈ ਫਾਰਮ ਨੰਬਰ 6 ਬੀ ਇਕੱਤਰ ਕਰਨ ਦਾ ਕੰਮ ਵੀ ਜਾਰੀ ਹੈ ਤੇ ਹੁਣ 20 ਨਵੰਬਰ ਅਤੇ 4 ਦਸੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਵੀ ਬੀ.ਐਲ.ਓਜ਼ ਆਪਣੇ ਪੋਲਿੰਗ ਬੂਥ ਉਤੇ ਬੈਠ ਕੇ ਵੋਟਰਾਂ ਪਾਸੋਂ ਫਾਰਮ ਨੰਬਰ 6 ਬੀ ਵਿਚ ਆਧਾਰ ਨੰਬਰ ਵੀ ਇਕੱਤਰ ਕਰਨਗੇ। ਉਨ੍ਹਾਂ ਵੋਟਰਾਂ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਆਪਣੀ ਫੋਟੋ ਵੋਟਰ ਸੂਚੀ ਵਿੱਚ ਕਿਸੇ ਕਿਸਮ ਦਾ ਸੁਧਾਰ ਕਰਵਾਉਣ ਲਈ ਕੈਂਪਾਂ ਵਿੱਚ ਸ਼ਾਮਲ ਹੋਣਾ ਦਾ ਸੱਦਾ ਦਿੱਤਾ ਅਤੇ ਜਿਹੜੇ ਵੋਟਰਾਂ ਵੱਲੋਂ ਹਾਲੇ ਤੱਕ ਫੋਟੋ ਵੋਟਰ ਸੂਚੀਆਂ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਆਧਾਰ ਕਾਰਡ ਲਿੰਕ ਕਰਵਾਉਣ ਦੀ ਅਪੀਲ ਵੀ ਕੀਤੀ।

Advertisements

LEAVE A REPLY

Please enter your comment!
Please enter your name here