ਗੁਰਦਾਸਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸੇਵਾ ਕੇਂਦਰ 8 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਬੰਦ ਰਹਿਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।
Advertisements