ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ: ਰਣਬੀਰ ਭੁੱਲਰ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖ਼ਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ। ਭੁੱਲਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here