ਬੋਹਣ ਸਕੂਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਅੰਗਰੇਜ਼ੀ ਵਿਸ਼ੇ ਵਿਚ ਗੁਣਾਤਮਕ ਸੁਧਾਰ ਲਿਆਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਦੁਆਰਾ ਵੱਖ-ਵੱਖ ਸਕੂਲਾਂ ਵਿਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਸਕੂਲ ਇੰਚਾਰਜ ਪ੍ਰਭਜੋਤ ਸਿੰਘ ਅਤੇ ਅੰਗਰੇਜ਼ੀ ਲੈਕਚਰਾਰ ਮੁਨੀਸ਼ ਮੌਦਗਿੱਲ ਦੀ ਦੇਖ ਰੇਖ ਹੇਠ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ।

Advertisements

ਲੈਕਚਰਾਰ  ਗੁਰਪ੍ਰੀਤ ਕੌਰ, ਹਰਵਿੰਦਰ ਕੌਰ, ਕੁਲਵਿੰਦਰਾ ਦੇਵੀ ਅਤੇ ਅਮਨਪ੍ਰੀਤ ਕੌਰ ਨੇ ਬਤੌਰ ਜੱਜ ਭੂਮਿਕਾ ਨਿਭਾਈ। ਇਸ ਮੁਕਾਬਲੇ ਵਿੱਚ  ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਕੁੱਲ 25 ਵਿਦਿਆਰਥੀਆਂ ਨੇ ਭਾਗ ਲਿਆ । ਇਨ੍ਹਾਂ ਮੁਕਾਬਲਿਆਂ ਵਿਚ ਬਾਰ੍ਹਵੀਂ ਜਮਾਤ ਦੀ ਸਿਮਰਨ ਨੇ ਪਹਿਲਾ ਸਥਾਨ, ਬਾਰ੍ਹਵੀਂ ਜਮਾਤ ਦੀ ਹੀ ਬਲਜੀਤ ਕੌਰ ਅਤੇ ਸਿਮਰਨਜੀਤ ਕੌਰ ਨੇ ਸੰਯੁਕਤ ਰੂਪ ਵਿੱਚ ਦੂਜਾ ਸਥਾਨ ਅਤੇ  ਗਿਆਰ੍ਹਵੀਂ ਜਮਾਤ ਦੀ ਹਿਨਾ ਭਾਟੀਆ ਅਤੇ ਨਿਤਿਨ ਸਰੋਆ ਨੇ ਸੰਯੁਕਤ ਰੂਪ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

LEAVE A REPLY

Please enter your comment!
Please enter your name here