ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਪੰਜਾਬ ਨੂੰ ਬੇਗੁਨਾਹਾਂ ਦੇ ਖੂਨ ਨਾਲ ਕੀਤਾ ਲਾਲ: ਰਾਜੇਸ਼ ਪਾਸੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ।ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ।ਰਾਜੇਸ਼ ਪਾਸੀ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।ਲੁੱਟਾਂ-ਖੋਹਾਂ,ਕਤਲ, ਚੋਰੀਆਂ ਸ਼ਰੇਆਮ ਹੋ ਰਹੀਆਂ ਹਨ।ਸੂਬੇ ਵਿੱਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਬੇਗੁਨਾਹਾਂ ਦੇ ਖੂਨ ਨਾਲ ਲਾਲ ਤੇ ਤੁਲੀ ਹੋਈ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਨਾ ਤਾਂ ਘਰ ਵਿਚ ਸੁਰੱਖਿਅਤ ਹੈ ਅਤੇ ਨਾ ਹੀ ਬੈਂਕਾਂ ਵਿਚ।ਲੁਟੇਰੇ ਹਰ ਪਾਸੇ ਆਪਣਾ ਕਹਿਰ ਮਚਾ ਰਹੇ ਹਨ। ਸੂਬੇ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਸਮਝ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਬੜ ਸ਼ਟੈਂਪ ਹਨ।ਅਸਲ ਸਰਕਾਰ ਤਾਂ  ਕੇਜਰੀਵਾਲ ਦਿੱਲੀ ਤੋਂ ਚਲਾ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੀਵਾਲੀਆ ਹੋ ਚੁੱਕੀ ਹੈ।ਦਿਨ ਦਿਹਾੜੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ,ਕਤਲ ਹੋ ਰਹੇ ਹਨ।

Advertisements

ਸੂਬੇ ਵਿੱਚ ਪੂਰੀ ਤਰ੍ਹਾਂ ਨਾਲ ਅਰਾਜਕਤਾ ਦਾ ਮਾਹੌਲ ਹੈ।ਭਗਵੰਤ ਮਾਨ ਸਰਕਾਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਚ ਨਾਕਾਮ ਸਾਬਿਤ ਹੋਈ ਹੈ।ਸੂਬੇ ‘ਚ ਅਰਾਜਕਤਾ ਦੀਆਂ ਗਤੀਵਿਧੀਆਂ ਵਧਣ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਲੋਕਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ।ਲੋਕ ਦਹਿਸ਼ਤ ਦੇ ਮਾਹੌਲ ‘ਚ ਰਹਿ ਰਹੇ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਕਿਉਂਕਿ ਇਸ ਸਰਕਾਰ ਨੇ ਲੋਕਾਂ ਨੂੰ ਅਪਰਾਧੀਆਂ ਤੇ ਗੈਂਗਸਟਰਾਂ ਦੇ ਰਹਿਮੋ-ਕਰਮ ਤੇ ਛੱਡ ਦਿੱਤਾ ਗਿਆ ਹੈ,ਜੋ ਆਪਣੀ ਮਰਜ਼ੀ ਨਾਲ ਲੋਕਾਂ ਦਾ ਕਤਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਸਰਕਾਰ ਖਾਸ ਕਰਕੇ ਪੁਲਿਸ ਦੀ ਪੂਰੀ ਤਰ੍ਹਾਂ ਨਾਕਾਮੀ ਹੈ ਕਿਉਂਕਿ ਇੰਨੀ ਸੁਰੱਖਿਆ ਹੋਣ ਦੇ ਬਾਵਜੂਦ ਵੀ ਅਪਰਾਧੀ ਕਿਸੇ ਨਾਮਵਰ ਵਿਅਕਤੀ ਦਾ ਕਤਲ ਕਰ ਦਿੰਦੇ ਹਨ।ਰਾਜੇਸ਼ ਪਾਸੀ ਨੇ ਕਿਹਾ ਅੰਮ੍ਰਿਤਸਰ ਕਤਲੇਆਮ ਇਹ ਦਰਸਾਉਂਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।ਸੂਬਾ ਸਰਕਾਰ ਵਿੱਚ ਸ਼ਾਂਤੀ ਬਣਾਏ ਰੱਖਣ ਕਾਨੂੰਨ ਵਿਵਸਥਾ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਇੱਛਾ ਸ਼ਕਤੀ ਖਤਮ ਹੋ ਚੁਕੀ ਹੈ। ਕੀਤਾ ਗਿਆ ਹੈ।ਸੂਬਾ ਚਲਾਉਣ ਵਾਲਿਆਂ ਨੂੰ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ।ਉਨ੍ਹਾਂ ਕਿਹਾ ਕਿ ਇਸ ਕਤਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿੱਚ ਨਾਕਾਮ ਰਹੀ ਹੈ।ਸੂਰੀ ਦੀ ਸਿਆਸੀ ਵਿਚਾਰਧਾਰਾ ਦੇ ਉਲਟ ਉਹ ਇੱਕ ਉੱਚ ਜੋਖਮ ਟਾਰਗੈਟ ਸੀ ਅਤੇ ਸਰਕਾਰ ਨੂੰ ਉਸਦੀ ਸੁਰੱਖਿਆ ਦੀ ਨੂੰ ਲੈਕੇ ਹੋਰ ਸਾਵਧਾਨ ਰਹਿਣ ਦੀ ਲੋੜ ਸੀ।ਉਸ ਦੇ ਕਤਲ ਨੇ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here