ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਲਈ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ 9 ਨਵੰਬਰ ਤੋਂ ਸ਼ੁਰੂ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵੱਲੋਂ 1 ਤੋਂ 16 ਨਵੰਬਰ 2022 ਤੱਕ ਫਿਰੋਜ਼ਪੁਰ ਵਿਖੇ ਹੋ ਰਹੀ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੀ ਫੌਜ ਦੀ ਭਰਤੀ ਰੈਲੀ ਵਿੱਚੋਂ ਫ਼ਿਜੀਕਲੀ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਮੁਫ਼ਤ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਵਿੰਦਰ ਪਾਲ ਸਿੰਘ ਮਾਸਟਰ ਕੈਂਪ ਇੰਚਾਰਜ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਪੇਪਰ ਦੀ ਤਿਆਰੀ ਦੌਰਾਨ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਯੁਵਕਾਂ ਨੇ ਪਹਿਲਾਂ ਕੈਂਪ ਵਿੱਚ ਟ੍ਰੇਨਿੰਗ ਨਹੀਂ ਲਈ ਉਹ ਯੁਵਕ ਵੀ ਲਿਖਤੀ ਪੇਪਰ ਦੀ ਤਿਆਰੀ ਲਈ ਆ ਸਕਦੇ ਹਨ।

Advertisements

ਉਨ੍ਹਾਂ ਨੂੰ ਆਪਣੇ ਨਾਲ ਦਸਵੀਂ ਦਾ ਅਸਲ ਸਰਟੀਫਿਕੇਟ ਅਤੇ ਜਾਤੀ, ਰਿਹਾਇਸ਼, ਆਧਾਰ ਕਾਰਡ ਅਤੇ ਆਰ.ਸੀ. ਦੀ ਇੱਕ-ਇੱਕ ਫੋਟੋ ਸਟੇਟ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਮੌਸਮ ਅਨੁਸਾਰ ਬਿਸਤਰਾ ਪੇਪਰ ਦੀ ਤਿਆਰੀ ਲਈ ਕਾਪੀ ਅਤੇ ਪੈੱਨ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਜਿਹੜੇ ਯੁਵਕਾਂ ਦੀ ਐਮ.ਐਚ. ਪਈ ਹੈ ਉਹ ਯੁਵਕ ਵੀ ਲਿਖਤੀ ਪੇਪਰ ਦੀ ਤਿਆਰੀ ਲਈ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲਿਖਤੀ ਪੇਪਰ ਦੀ ਤਿਆਰੀ ਮਿਤੀ 09 ਨਵੰਬਰ 2022 ਤੋਂ ਸ਼ੁਰੂ ਹੈ। ਜਿਹੜੇ ਯੁਵਕ ਰੋਜ਼ਾਨਾ ਘਰ ਤੋਂ ਆਉਣ/ਜਾਣ ਕਰਕੇ ਕਲਾਸ ਲਗਾਉਂਣਾ ਚਾਹੁੰਦੇ ਹਨ ਉਹ ਵੀ ਕੈਂਪ ਜੁਆਇਨ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here