ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਜਨਰਲ ਵਰਗਾਂ ਨੂੰ ਦਿੱਤਾ 10 ਫ਼ੀਸਦੀ ਰਾਖਵਾਂਕਰਨ

ਨਵੀਂ ਦਿੱਲੀ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸੁਪਰੀਮ ਕੋਰਟ ਨੇ ਦਾਖ਼ਲਿਆਂ ਅਤੇ ਸਰਕਾਰੀ ਨੌਕਰੀਆਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਜਨਰਲ ਵਰਗਾਂ ਨੂੰ 10 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਵਾਲੀ 103ਵੀਂ ਸੰਵਿਧਾਨਕ ਸੋਧ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਇਆ। ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸੰਵਿਧਾਨ ਦੇ 103ਵੇਂ ਸੋਧ ਐਕਟ, 2019 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ 3:2 ਦੇ ਬਹੁਮਤ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਨੂੰ ਸੰਵਿਧਾਨਕ ਕਰਾਰ ਦਿੱਤਾ। EWS ਕੋਟੇ ਦੀ ਸੰਵਿਧਾਨਕ ਵੈਧਤਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।

Advertisements

ਜਸਟਿਸ ਦਿਨੇਸ਼ ਮਹੇਸ਼ਵਰੀ, ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਜੇਬੀ ਪਾਰਦੀਵਾਲਾ ਨੇ ਈਡਬਲਿਊਐਸ ਕੋਟੇ ਦੇ ਹੱਕ ਵਿੱਚ ਫੈਸਲਾ ਸੁਣਾਇਆ। ਇਨ੍ਹਾਂ ਜੱਜਾਂ ਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 10 ਫੀਸਦੀ ਰਾਖਵਾਂਕਰਨ ਸੰਵਿਧਾਨ ਦੀ ਉਲੰਘਣਾ ਨਹੀਂ ਕਰਦਾ, ਜਦਕਿ ਜਸਟਿਸ ਐੱਸ. ਰਵਿੰਦਰ ਭੱਟ ਨੇ ਬਾਕੀ 3 ਜੱਜਾਂ ਨਾਲ ਅਸਹਿਮਤ ਹੁੰਦਿਆਂ ਇਸ ਵਿਵਸਥਾ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ। ਚੀਫ਼ ਜਸਟਿਸ ਯੂਯੂ ਲਲਿਤ ਨੇ ਵੀ ਜਸਟਿਸ ਭੱਟ ਨਾਲ ਸਹਿਮਤੀ ਜਤਾਈ ਅਤੇ ਈਡਬਲਯੂਐਸ ਰਿਜ਼ਰਵੇਸ਼ਨ ਨੂੰ ਗੈਰ-ਸੰਵਿਧਾਨਕ ਮੰਨਿਆ। ਤੁਹਾਨੂੰ ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਵਿੱਚ ਸੀਜੇਆਈ ਉਦੈ ਉਮੇਸ਼ ਲਲਿਤ ਦਾ ਆਖਰੀ ਦਿਨ ਸੀ। ਉਹ ਅੱਜ ਸੇਵਾਮੁਕਤ ਹੋ ਰਹੇ ਹਨ। ਜਸਟਿਸ ਡੀਵਾਈ ਚੰਦਰਚੁਨ ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ।

LEAVE A REPLY

Please enter your comment!
Please enter your name here