ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ: ਕਰਨਜੀਤ ਆਹਲੀ

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਗਵੰਤ ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿਚ ਅਮਨ-ਕਾਨੂੰਨ, ਗੈਂਗਸਟਰ ਰਾਜ,ਪੰਜਾਬ ਵਿਚ ਨਿੱਤ ਦਿਨ ਹੋ ਰਹੀਆਂ ਹੱਤਿਆਵਾਂ ਅਤੇ ਨਸ਼ਿਆਂ ਕਰਨ ਹੋ ਰਹੀਆਂ ਮੌਤਾਂ ਦੀ ਤਿੱਖੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ,ਸੂਬੇ ਚ ਰੋਜ਼ਾਨਾ ਕਿਤੇ ਨਾ ਕਿਤੇ ਕਤਲ,ਲੁੱਟ-ਖੋਹ,ਡਕੈਤੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।ਪੰਜਾਬ ਚ ਨਸ਼ੇ ਦਾ ਬੋਲਬਾਲਾ ਹੋ ਗਿਆ ਹੈ, ਜਿਸ ਕਾਰਨ ਹਰ ਰੋਜ਼ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਨੂੰ ਰੱਬ ਆਸਰੇ ਛੱਡ ਕੇ ਦੂਜੇ ਸੂਬਿਆਂ ਚ ਪ੍ਰਚਾਰ ਕਰਨ ਚ ਲੱਗੇ ਹੋਏ ਹਨ। ਅੱਜ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਠੱਗੇ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ਚ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੂੰ ਸਰਕਾਰ ਜਾਂ ਪੁਲਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ।ਪੁਲਿਸ-ਪ੍ਰਸ਼ਾਸਨ ਦੀ ਨੱਕ ਹੇਠ ਗੈਂਗਸਟਰ ਅਤੇ ਅਪਰਾਧੀ ਹਰ ਰੋਜ਼ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ।ਭਗਵੰਤ ਮਾਨ ਅਤੇ ਕੇਜਰੀਵਾਲ ਦੋਵੇਂ ਮਿਲ ਕੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਤੇ ਤੁਲੇ ਹੋਏ ਹਨ।

Advertisements

ਉਨ੍ਹਾਂ ਨੇ ਕਿਹਾ ਕਿ ਬਜਾਏ ਪੰਜਾਬ ਦੀ ਅਮਨ ਸਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਕੰਮ ਕਰਨ ਦੇ ਭਗਵੰਤ ਮਾਨ ਇਸ ਵੇਲੇ ਗੁਜਰਾਤ ਤੇ ਹਿਮਾਚਲ ਪ੍ਰਦੇਸ ਵਿਚ ਆਪ ਦਾ ਪ੍ਰਚਾਰ ਕਰਦੇ ਘੁੰਮ ਰਹੇ ਹਨ ਤੇ ਪੰਜਾਬ ਅੱਗ ਦੀ ਭੱਠੀ ਵਿਚ ਪੈ ਗਿਆ ਹੈ।ਆਹਲੀ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਹੋ ਰਹੇ ਕਤਲਾਂ ਨਾਲ ਅਮਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਕਤਲਾਂ ਤੋਂ ਇਲਾਵਾ ਗੈਂਗਸਟਰ ਸਰ੍ਹੇਆਮ ਲੋਕਾਂ ਤੋਂ ਫਿਰੌਤੀਆਂ ਮੰਗ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕ ਡਰ ਦੇ ਸਾਏ ਵਿਚ ਹਨ ਅਤੇ ਇਸ ਗੱਲੋਂ ਕੋਈ ਸ਼ਿਕਾਇਤਾਂ ਨਹੀਂ ਕਰਦੇ ਕਿ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤੇ ਪੰਜਾਬ ਵਿਚ ਗੁੰਡਾ ਰਾਜ ਹੈ।ਆਹਲੀ ਨੇ ਕਿਹਾ ਕਿ ਜਿਥੇ ਗੈਂਗਸਟਰਾਂ ਨੇ ਪੰਜਾਬ ਦੇ ਹਾਲਾਤ ਵਿਗਾੜ ਦਿੱਤੇ ਹਨ,ਉਥੇ ਹੀ ਸੱਤਾਧਾਰੀ ਪਾਰਟੀ ਦੇ ਆਗੂ ਭਿ੍ਰਸਟਾਚਾਰ ਵਿਚ ਲੱਗੇ ਹਨ ਪਰ ਮੁੱਖ ਮੰਤਰੀ ਕੋਈ ਕਾਰਵਾਈ ਨਹੀਂ ਕਰ ਰਹੇ।ਆਹਲੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕਿਹਾ ਕਿ ਜਿੰਨਾ ਝੂਠ ਉਹ ਪੰਜਾਬ ਵਿਚ ਬੋਲ ਕੇ ਗਏ ਸਨ, ਉਸ ਤੋਂ ਦੁੱਗਣੇ ਗੁਜਰਾਤ ਵਿਚ ਬੋਲ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਦੇਸ ਦੇ ਸਭ ਤੋਂ ਝੂਠੇ ਸਿਆਸਤਦਾਨ ਸਾਬਤ ਹੋਏ ਹਨ ਜਿਹਨਾਂ ਨੇ ਸਿਆਸਤ ਹੀ ਗੰਧਲੀ ਕਰ ਦਿੱਤੀ ਹੈ।

LEAVE A REPLY

Please enter your comment!
Please enter your name here