ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਜਿਲਾ ਕਪੂਰਥਲਾ ਦੀ ਮੀਟਿੰਗ ਹੋਈ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਜਿਲਾ ਕਪੂਰਥਲਾ ਦੀ ਮੀਟਿੰਗ ਜਿਲਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਸੂਬਾ ਪ੍ਰਧਾਨ ਬਿਕਰਮ ਸਿੰਘ ਸੱਭਰਵਾਲ ਚੇਅਰਮੈਨ ਨਿਰਮਲ ਸਿੰਘ ਨਾਹਰ ਸਰਪ੍ਰਸਤ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਸਰਦਾਰ ਬਲਵਿੰਦਰ ਸਿੰਘ ਰਈਆ ਵਾਲ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਬੁੱਧੀਜੀਵੀ ਸੈੱਲ ਦੇ ਚੀਫ ਮਾਨਵ ਕੌਸ਼ਲ ਜੀ ਸ਼ਾਮਿਲ ਹੋਏ।

Advertisements

ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਵੱਲੋਂ ਸਰਦਾਰ ਮੋਹਿੰਦਰ ਸਿੰਘ ਬਲੇਰ ਜੀ ਨੂੰ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦਾ ਮੁੱਖ ਬੁਲਾਰਾ ਬਣਾਇਆ ਗਿਆ ਇਸ ਨਾਲ ਹੀ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਵਿੱਚ ਸ਼ਾਮਿਲ ਹੋਏ ਸਰਦਾਰ ਗੁਰਮੇਲ ਸਿੰਘ ਖੀਰਾਵਾਲੀ ਜੀ ਜਿਲਾ ਕਪੂਰਥਲਾ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦਾ ਜਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਇਆ ਜਿਨਾ ਵਿੱਚ ਮੁੱਖ ਤੌਰ ਤੇ ਜਤਿੰਦਰ ਸਿੰਘ, ਕੁਲਵਿੰਦਰ ਪਰਵਾਜ਼ ਤੇ ਹੋਰ ਕਈ ਸੱਜਣ ਮਜੂਦ ਰਿਹੈ ।

LEAVE A REPLY

Please enter your comment!
Please enter your name here