ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਏਕਤਾ, ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਸੇਵਾ ਦਾ ਮਾਰਗ ਦਿਖਾਇਆ: ਖੋਜੇਵਾਲ

ਕਪੂਰਥਲਾ(ਦ ਸਟੈਲਰ ਨਿਊਜ਼) ਗੌਰਵ ਮੜੀਆ। ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਮੇਟੀ ਦਬੁਰਜੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਨਗਰ ਕੀਰਤਨ ਵਿਚ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ,ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਯਗਦੱਤ ਐਰੀ,ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸੰਨੀ ਬੈਂਸ, ਸਾਬਕਾ ਕੌਂਸਲਰ ਰਜਿੰਦਰ ਸਿੰਘ ਧੰਜਲ ਨੇ ਸ਼ਿਰਕਤ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ ਮੌਕੇ ਆਓ ਆਪਾਂ ਸਾਰੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਪ੍ਰਣ ਕਰੀਏ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਏਕਤਾ,ਸਦਭਾਵਨਾ,ਭਾਈਚਾਰਕ ਸਾਂਝ,ਸਦਭਾਵਨਾ ਅਤੇ ਸੇਵਾ ਦਾ ਮਾਰਗ ਦਿਖਾਇਆ ਅਤੇ ਮਿਹਨਤ,ਇਮਾਨਦਾਰੀ ਅਤੇ ਸਵੈ-ਮਾਣ ਤੇ ਆਧਾਰਿਤ ਜੀਵਨ ਸ਼ੈਲੀ ਦਾ ਬੋਧ ਕਰਵਾਉਣ ਵਾਲਾ ਆਰਥਿਕ ਫਲਸਫਾ ਦਿੱਤਾ।ਉਨ੍ਹਾਂ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵ ਜਾਤੀ ਲਈ ਪ੍ਰੇਰਨਾ ਸਰੋਤ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ੁਭ ਅਵਸਰ ਤੇ ਆਓ ਆਪਾਂ ਸਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਆਚਰਣ ਵਿੱਚ ਅਪਣਾਈਏ।

Advertisements

ਆਓ ਅੱਜ ਉਨ੍ਹਾਂ ਦੇ 3 ਮੁੱਖ ਸੰਦੇਸ਼ਾਂ ਨੂੰ ਯਾਦ ਕਰੀਏ।ਸਭ ਬਰਾਬਰ ਹਨ,ਸਭ ਨੂੰ ਬਰਾਬਰ ਸਨਮਾਨ ਦੀਓ,ਕਿਸੇ ਦਾ ਹੱਕ ਨਾ ਮਾਰੋ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫਲਸਫੇ ਰਾਹੀਂ ਕਿਰਤ ਕਰੋ,ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਸੀ।ਉਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਪਿਆਰ, ਸਨੇਹ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦਾ ਉਪਦੇਸ਼ ਦਿੱਤਾ ਅਤੇ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।ਖੋਜੇਵਾਲ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਸੇਵਾ ਅਤੇ ਨਿਮਰਤਾ ਦੇ ਮਾਰਗ ਤੇ ਚੱਲਣ ਦਾ ਸੱਦਾ ਦਿੰਦਿਆਂ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ ਦਿੱਤਾ।ਊਨਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਜਾਤੀ,ਰੰਗ,ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰਕ ਸਾਂਝ,ਏਕਤਾ ਨਾਲ ਮਨਾਉਣ ਦੀ ਅਪੀਲ ਕੀਤੀ।ਇਸ ਮੌਕੇ ਤੇ ਗੁਰਬਚਨ ਸਿੰਘ,ਗੁਰਨਾਮ ਸਿੰਘ,ਸੱਜਣ ਸਿੰਘ,ਹਰਪ੍ਰੀਤ ਸਿੰਘ,ਲਖਵਿੰਦਰ ਸਿੰਘ,ਜਗਤਾਰ ਸਿੰਘ,ਪਰਮਜੀਤ ਸਿੰਘ,ਦੀਦਾਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here