Tuesday, October 27, 2026
Home Chandigarh ਬੀਬੀ ਜਾਗੀਰ ਕੌਰ ਨੇ ਕੀਤਾ ਪਲਟਵਾਰ: ਜਿਹਨਾਂ ਨੂੰ ਪੰਜਾਬ ਦੇ ਲੋਕਾਂ ਨੇ...

ਬੀਬੀ ਜਾਗੀਰ ਕੌਰ ਨੇ ਕੀਤਾ ਪਲਟਵਾਰ: ਜਿਹਨਾਂ ਨੂੰ ਪੰਜਾਬ ਦੇ ਲੋਕਾਂ ਨੇ ਕੱਢਿਆਂ ਹੋਵੇ ਉਹ ਮੈਨੂੰ ਕਿੱਥੋਂ ਕੱਢਣਗੇ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਣ ਬੀਬੀ ਜਾਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਪਾਰਟੀ ਵੱਲੋਂ ਲਏ ਗਏ ਇਸ ਫੈਸਲੇ ਬਾਰੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਾਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬੀਬੀ ਜਾਗੀਰ ਕੌਰ ਨੂੰ ਹੁਣ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Advertisements

ਉਹਨਾਂ ਕਿਹਾ ਕਿ ਬੀਬੀ ਜਾਗੀਰ ਕੌਰ ਪਾਰਟੀ ਵਿੱਚੋਂ ਬਾਗੀ ਹੋ ਕੇ ਐਸਜੀਪੀਸੀ ਦੀਆਂ ਚੋਣਾਂ ਲੜ ਰਹੇ ਹਨ ਅਤੇ ਜਿਸਦੇ ਕਾਰਣ ਉਹਨਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬੀਬੀ ਜਾਗੀਰ ਕੌਰ ਨੂੰ 48 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ ਪਰ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸਤੋਂ ਬਾਅਦ ਬੀਬੀ ਜਾਗੀਰ ਕੌਰ ਨੇ ਪਾਰਟੀ ਨੂੰ ਪਲਟਵਾਰ ਜਵਾਬ ਦਿੰਦਿਆਂ ਕਿਹਾ ਕਿ ਜਿਹਨਾਂ ਨੂੰ ਪੰਜਾਬ ਦੇ ਲੋਕਾਂ ਨੇ ਵੈਸੇ ਹੀ ਕੱਢਿਆਂ ਹੋਵੇ ਉਹ ਮੈਨੂੰ ਕਿੱਥੋਂ ਕੱਢਣਗੇ।

LEAVE A REPLY

Please enter your comment!
Please enter your name here