ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ

ਮੁਕੇਰੀਆਂ (ਦ ਸਟੈਲਰ ਨਿਊਜ਼)। ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਨੌਸ਼ਹਿਰਾ ਪੱਤਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ |  ਸ਼ਰਧਾਲੂਆਂ ਨੇ ਥਾਂ-ਥਾਂ ਫਲ ਵੰਡੇ ਅਤੇ ਕਈ ਥਾਵਾਂ ‘ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ।  ਜਾਣਕਾਰੀ ਦਿੰਦਿਆਂ ਸਰਪੰਚ ਬਲਬੀਰ ਸਿੰਘ ਟੀਟਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਥਾਨਕ ਗੁਰਦੁਆਰਾ ਸਿੰਘ ਸਭਾ ਨੌਸ਼ਹਿਰਾ ਪੱਤਣ ਤੋਂ ਸ਼ੁਰੂ ਹੋ ਕੇ ਮੁੱਖ ਮਾਰਗ ਤੋਂ ਹੁੰਦਾ ਹੋਇਆ ਅਜੀਤ ਨਗਰ ਕਲੋਨੀ, ਕੋਲੀਆਂ, ਬਸਤੀ ਬਾਗ, ਛਾਂਟਾਂ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਿਮਰਨ ਪ੍ਰਤਾਪ ਗੁਫਾ ਸਾਹਿਬ ਵਿਖੇ ਸਮਾਪਤ ਹੋਇਆ | ਨੌਸ਼ਹਿਰਾ ਪੱਤਣ ਵਿਖੇ ਇਸ ਮੌਕੇ ਨਾਨਕ ਨਾਮ ਲੇਵਾ ਸੰਗਤ ਟਰੈਕਟਰ ਟਰਾਲੀਆਂ ਤੋਂ ਇਲਾਵਾ ਪੈਦਲ ਚੱਲ ਰਹੀ  ਸੀ।  ਬੀਬੀਆਂ ਵੱਲੋਂ ਕੀਰਤਨ ਕੀਤਾ ਜਾ ਰਿਹਾ ਸੀ। 

Advertisements

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਸੁੰਦਰ ਬੱਸ ਵਿੱਚ ਸੁਸ਼ੋਭਿਤ ਸੀ।  ਨਗਰ ਕੀਰਤਨ ਦੇ ਰਸਤੇ ’ਤੇ ਸੰਗਤਾਂ ਵੱਲੋਂ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਸੀ।  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਯਤਨ ਕਰਨਾ ਚਾਹੀਦਾ ਹੈ | ਇਸ ਮੌਕੇ ਸਰਪੰਚ ਬਲਵੀਰ ਸਿੰਘ ਟੀਟਾ, ਲੰਬੜਦਾਰ ਬਲਜੀਤ ਸਿੰਘ ਨੀਟਾ, ਪ੍ਰਧਾਨ ਤਰਸੇਮ ਸਿੰਘ, ਮਲਕੀਤ ਸਿੰਘ, ਗੁਰਬੀਰ ਸਿੰਘ ਰਾਜੂ, ਗੁਰਦੀਪ ਸਿੰਘ ਧਾਮੀ, ਵਿਜੇ ਬਹਾਦਰ ਸਿੰਘ ਖੇਮਣ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਰਾਜਵੰਤ ਕੌਰ, ਸਨੇਹ ਕੌਰ, ਗੁਰਤਿੰਦਰ ਕੌਰ, ਹਰਪ੍ਰੀਤ ਕੌਰ ਤੋਂ ਇਲਾਵਾ  ਸਤਵਿੰਦਰ ਕੌਰ, ਕੁਲਵਿੰਦਰ ਕੌਰ, ਸਤਨਾਮ ਸਿੰਘ, ਮਹਿਕਪ੍ਰੀਤ ਸਿੰਘ, ਹਰਪ੍ਰੀਤ ਸਿੰਘ  ਹੈਪੀ, ਲਵਪ੍ਰੀਤ ਸਿੰਘ ਲਵੀ, ਮਨਜੀਤ ਸਿੰਘ, ਬੂਆ ਦਿੱਤਾ ਰਾਣਾ, ਪਰਮਪਾਲ ਸਿੰਘ ਛਾਂਟਾ, ਸੋਨੂੰ, ਤਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੋਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here