ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਹੁਸ਼ਿਆਰਪੁਰ,(ਦ ਸਟੈਲਰ ਨਿਊਜ਼)। ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਅਤੇ ਡਾਇਰੈਕਟੋਰੇਟ ਆਫ ਸਟੂਡੈਂਟਸ ਵੈਲਫੇਅਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ.) ਵਿੰਗ ਦੇ ਵਿਦਿਆਰਥੀਆਂ ਵੱਲੋਂ ਬੀਤੇ ਦਿਨੀਂ ਪਿੰਡ ਪੰਡੋਰੀ ਗੰਗਾ ਸਿੰਘ, ਬਲਾਕ ਮਾਹਿਲਪੁਰ, ਜਿਲ੍ਹਾ ਹੁਸ਼ਿਆਰਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਦਾ ਲਗਾਇਆ ਗਿਆ।  ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਰਪੰਚ, ਮਨੋਹਰ ਸਿੰਘ ਨੇ ਆਏ ਮਾਹਿਰਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Advertisements

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾਇਰੈਕਟੋਰੇਟ ਆਫ ਸਟੂਡੈਂਟਸ ਵੈਲਫੇਅਰ ਤੋਂ ਅਜੈ ਸ਼ਰਮਾ ਵੀ ਕਿਸਾਨਾਂ ਦੇ ਰੂ-ਬ-ਰੂ ਹੋਏ ਅਤੇ ਉਨ੍ਹਾਂ ਦੱਸਿਆ ਕਿ ਐਨ.ਐਸ.ਐਸ. ਵਿੰਗ ਦੇ ਵਿਦਿਆਰਥੀ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।  ਡਾ. ਅਜੈਬ ਸਿੰਘ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜਰੂਰਤ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।

ਇਸ ਮੌਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਖੇਤੀ ਮਸ਼ੀਨਰੀ- ਕਣਕ ਦੀ ਸੁਪਰ ਸੀਡਰ ਨਾਲ ਸਿੱਧੀ ਬਿਜਾਈ ਅਤੇ ਬੇਲਰ ਰਾਹੀਂ ਗੰਢਾਂ ਬਨਾਉਣ ਸਬੰਧੀ ਖੇਤ ਪ੍ਰਦਰਸ਼ਨੀਆਂ ਦਾ ਵੀ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਆਏ ਹੋਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਅਗਾਂਹਵਧੂ ਕਿਸਾਨ-ਪਿੰਡ ਟੋਡਰਪੁਰ ਤੋਂ ਸੰਦੀਪ ਸਿੰਘ, ਪਿੰਡ ਪੰਜੋੜ ਤੋਂ ਗੁਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ, ਪਿੰਡ ਪੰਡੋਰੀ ਗੰਗਾ ਸਿੰਘ ਤੋਂ ਸੰਦੀਪ ਸਿੰਘ,  ਕੁਲਵਰਨ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ,  ਹਰਜਿੰਦਰ ਸਿੰਘ ਆਦਿ ਵੀ ਮੋਜੂਦ ਸਨ।

LEAVE A REPLY

Please enter your comment!
Please enter your name here