Friday, October 23, 2026
Home Chandigarh ਐਡਵੋਕੇਟ ਹਰਜਿੰਦਰ ਧਾਮੀ 104 ਵੋਟਾਂ ਲੈ ਕੇ ਫਿਰ ਸ਼੍ਰੋਮਣੀ ਕਮੇਟੀ ਦੇ ਬਣੇ...

ਐਡਵੋਕੇਟ ਹਰਜਿੰਦਰ ਧਾਮੀ 104 ਵੋਟਾਂ ਲੈ ਕੇ ਫਿਰ ਸ਼੍ਰੋਮਣੀ ਕਮੇਟੀ ਦੇ ਬਣੇ ਪ੍ਰਧਾਨ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ। ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਦੱਸ ਦਈਏ ਕਿ ਕੁੱਲ 146 ਵੋਟਾਂ ਪਈਆਂ ਹਨ ਜਿਹਨਾਂ ਵਿਚੋਂ 104 ਹਰਜਿੰਦਰ ਸਿੰਘ ਧਾਮੀ ਅਤੇ 42 ਵੋਟਾਂ ਬੀਬੀ ਜਾਗੀਰ ਕੌਰ ਨੂੂ ਪਈਆਂ ਹਨ।

Advertisements

ਪਰ ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਧੱਕੇ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ। ਇਸ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ।

LEAVE A REPLY

Please enter your comment!
Please enter your name here