ਰੋਜ਼ਗਾਰ ਬਿਊਰੋ ਵਿਖੇ ਕਸਟਮਰ ਕੇਅਰ ਐਗਜ਼ੀਕਿਊਟਿਵ ਦੀ ਮੁਫ਼ਤ ਸਿਖਲਾਈ ਲਈ ਰਜਿਸਟ੍ਰੇਸ਼ਨ ਕੈਂਪ 10 ਨਵੰਬਰ ਨੂੰ

ਪਟਿਆਲਾ,(ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਨੌਜਵਾਨਾਂ ਨੂੰ ਸਿੱਖਿਆ ਅਤੇ ਨੌਕਰੀ ਦੇ ਸਮਰੱਥ ਬਣਾਉਣ ਲਈ ਪੰਡਿਤ ਦੀਨ ਦਿਆਲ ਉਪਾਦਿਯ ਗਰਾਮੀਣ ਕੌਸ਼ਲ ਯੋਜਨਾ ਅਧੀਨ ਛੇ ਮਹੀਨੇ ਦੇ ਮੁਫ਼ਤ ਕੋਰਸ ਲਈ ਰਜਿਸਟ੍ਰੇਸ਼ਨ ਕੈਂਪ ਮਿਤੀ 10 ਨਵੰਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੈਂਪ ਵਿੱਚ ਗ਼ਰੀਬੀ ਰੇਖਾ ਧਾਰਕ ਤੋਂ ਥੱਲੇ ਗੁਜ਼ਾਰਾ ਕਰ ਰਹੇ ਲੜਕੇ (ਸਿਰਫ਼ ਅਨੁਸੂਚਿਤ ਜਾਤੀ ਜਾਂ ਪਛੜੀ ਸ਼੍ਰੇਣੀ ਨਾਲ ਸਬੰਧਤ) ਅਤੇ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟੋ-ਘੱਟ ਦਸਵੀਂ ਪਾਸ ਕੀਤੀ ਹੋਵੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਸਟਮਰ ਕੇਅਰ ਐਗਜ਼ੀਕਿਊਟਿਵ ਦੇ ਮੁਫ਼ਤ ਕੋਰਸ ਵਿੱਚ ਉਮੀਦਵਾਰਾਂ ਨੂੰ 5 ਤੋਂ 6 ਮਹੀਨੇ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਨਾਲ ਹੀ ਮੁਫ਼ਤ ਰਹਿਣਾ, ਖਾਣਾ, ਕਿਤਾਬਾਂ ਅਤੇ ਵਰਦੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅੰਗਰੇਜ਼ੀ ਬੋਲਣ ਅਤੇ ਕੰਪਿਊਟਰ ਸਬੰਧੀ ਖਾਸ ਸਿਖਲਾਈ ਦਿੱਤੀ ਜਾਵੇਗੀ।

Advertisements

ਇਸ ਕੋਰਸ ਕਰਨ ਉਪਰੰਤ ਪ੍ਰਾਰਥੀ ਨੂੰ ਵੱਖ-ਵੱਖ ਕੰਪਨੀਆਂ ਵਿੱਚ ਇੰਟਰਵਿਊ ਕਰਵਾ ਕੇ ਨੌਕਰੀ ਉਤੇ ਵੀ ਲਗਵਾਇਆ ਜਾਵੇਗਾ। ਇਹ ਕੋਰਸ ਡਾ. ਆਈ.ਟੀ.ਐਮ. ਗਰੁੱਪ ਆਫ਼ ਇੰਸਟੀਚਿਊਟ ਪਟਿਆਲਾ-ਚੰਡੀਗੜ੍ਹ ਰੋਡ ਵਿਖੇ ਕਰਵਾਇਆ ਜਾਵੇਗਾ ਜਿੱਥੇ ਲੜਕੀਆਂ ਲਈ ਵੱਖਰੇ ਹੋਸਟਲ ਦੀ ਸੁਵਿਧਾ ਉਪਲਬਧ ਹੈ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਇੱਛੁਕ ਨੌਜਵਾਨ ਆਪਣੀ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਛੇ ਪਾਸਪੋਰਟ ਸਾਈਜ਼ ਫ਼ੋਟੋਆਂ, ਜਾਤੀ ਦਾ ਸਰਟੀਫਿਕੇਟ, ਬੈਂਕ ਪਾਸਬੁੱਕ ਅਤੇ ਗ਼ਰੀਬੀ ਰੇਖਾ ਕਾਰਡ/ਪ੍ਰਮਾਣ ਪੱਤਰ ਦੀ ਕਾਪੀ ਨਾਲ ਲੈ ਕੇਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸਵੇਰੇ 10 ਵਜੇ ਪਹੁੰਚਣ।

LEAVE A REPLY

Please enter your comment!
Please enter your name here