ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 14 ਨਵੰਬਰ ਤੋਂ

ਪਟਿਆਲਾ (ਦ ਸਟੈਲਰ ਨਿਊਜ਼)।   ਡਿਪਟੀ ਡਾਇਰੈਕਟਰ ਡੇਅਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ.ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।

Advertisements

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਿਤੀ 14 ਨਵੰਬਰ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੀ ਜਨਰਲ ਵਰਗ ਲਈ ਫ਼ੀਸ ਪੰਜ ਹਜ਼ਾਰ ਰੁਪਏ ਅਤੇ ਅਨੁਸੂਚਿਤ ਵਰਗ ਲਈ ਚਾਰ ਹਜ਼ਾਰ ਰੁਪਏ ਹੈ। ਸਿਖਲਾਈ ਲਈ ਘੱਟੋ ਘੱਟ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿੱਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 45 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇ ਚਾਹੀਦੇ ਹਨ। ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ, ਕੁਆਟਰ ਨੰਬਰ 313-321, ਬਲਾਕ-1, ਘਲੋੜੀ ਗੇਟ, ਪਟਿਆਲਾ ਪਾਸੋਂ 100 ਰੁਪਏ ਪ੍ਰਾਸਪੈਕਟਸ ਪ੍ਰਾਪਤ ਕਰਕੇ ਬੈਚ ਸ਼ੁਰੂ ਹੋਣ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਚਾਹਵਾਨ ਫ਼ੋਨ ਨੰਬਰ 81461-00543 ਉਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here