ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਸ਼ਟਰੀ ਕਾਨੂੰਨੀ ਸੇਵਾ ਦਿਵਸ ਮੌਕੇ ਕਰਵਾਇਆ ਸਮਾਗਮ


ਪਟਿਆਲਾ (ਦ ਸਟੈਲਰ ਨਿਊਜ਼)। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ -ਕਮ- ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਸਟਿਸ ਤੇਜਿੰਦਰ ਸਿੰਘ ਢੀਂਡਸਾ  ਦੇ ਨਿਰਦੇਸ਼ਾਂ ਉਤੇ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ -ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਅਗਵਾਈ ਵਿੱਚ ਅੱਜ ਰਾਸ਼ਟਰੀ ਕਾਨੂੰਨੀ ਸੇਵਾ ਦਿਵਸ ਮਨਾਇਆ ਗਿਆ। ਇਸ ਮੌਕੇ ਪਲੇ ਵੇਅਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸਕੂਲ ਦੇ ਦੋ ਹਜ਼ਾਰ ਦੇ ਕਰੀਬ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਬਹੁਤ ਹੀ ਸਰਲ ਢੰਗ ਨਾਲ ਕਹਾਣੀਆਂ ਦੀਆਂ ਉਦਾਹਰਨਾਂ ਦੇ ਕੇ ਜਾਗਰੂਕ ਕੀਤਾ, ਜਿਸ ਨੂੰ ਨੌਜਵਾਨ ਵਿਦਿਆਰਥੀਆਂ ਵੱਲੋਂ ਬਹੁਤ ਪਸੰਦ ਕੀਤਾ ਗਿਆ। ਗੱਲਬਾਤ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਉਦਾਹਰਣ ਸਮੇਤ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ।

Advertisements


ਇਸ ਮੌਕੇ ਵਿਦਿਆਰਥੀਆਂ ਨੇ ਨਕਸ਼ੇ ਦੇ ਵਿਚਕਾਰ ਭਾਰਤ ਦਾ ਝੰਡਾ ਦਿਖਾਉਂਦੇ ਹੋਏ ਪੰਜਾਬ ਦੇ ਨਕਸ਼ੇ ਦੀ ਸ਼ਕਲ ਵਿੱਚ ਨਾਲਸਾ (ਸਭ ਲਈ ਨਿਆਂ ਤੱਕ ਪਹੁੰਚ) ਦੀਆਂ ਟੈਗ ਲਾਈਨਾਂ ਦੇ ਨਾਲ ਮਨੁੱਖੀ ਚੇਨ ਵੀ ਬਣਾਈ। ਇਸ ਪ੍ਰੋਗਰਾਮ ਦੀ ਸਮਾਪਤੀ ਪਲੇਅ ਵੇਅਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਡਾ. ਰਾਜਦੀਪ ਸਿੰਘ ਵੱਲੋਂ ਧੰਨਵਾਦ ਨਾਲ ਕੀਤੀ ਗਈ ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਮਿਸ ਸੁਸ਼ਮਾ ਦੇਵੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਹਰਲੀਨ ਕੌਰ, ਇੰਦਰਪ੍ਰੀਤ ਸਿੰਘ ਸਮੇਤ ਅਧਿਆਪਕ/ਪੀ.ਐਲ.ਵੀ ਇਸ ਸਮਾਗਮ ਵਿਚ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਪੈਂਫ਼ਲਿਟ ਵੀ ਵੰਡੇ ਗਏ ।

LEAVE A REPLY

Please enter your comment!
Please enter your name here