ਲੀਗਲ ਸਰਵਿਸਜ ਡੇਅ ਮੌਕੇ ਕੇਂਦਰੀ ਜੇਲ੍ਹ ਵਿੱਚ ਕਾਨੂੰਨੀ ਜਾਗਰੂਕਤਾ ਦਾ ਸੈਮੀਨਾਰ ਲਗਾਇਆ

ਗੁਰਦਾਸਪੁਰ (ਦ ਸਟੈਲਰ ਨਿਊਜ਼): ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਲੀਗਲ ਸਰਵਿਸਜ਼ ਡੇਅ ਮੌਕੇ ਪੈਨਲ ਐਡਵੋਕੇਟਜ਼ ਸ੍ਰੀ ਦਵਿੰਦਰ ਸਿੰਘ ਔਲਖ ਅਤੇ ਮੈਡਮ ਸ਼ੁਭਪ੍ਰੀਤ ਕੌਰ ਦੁਆਰਾ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਕੈਦੀਆਂ, ਹਵਾਲਾਤੀਆਂ ਅਤੇ ਜਨਾਨਾ ਬੈਰਕ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੁਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।

Advertisements

ਇਹਨਾਂ ਸੈਮੀਨਾਰ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਹਨਾਂ ਨੇ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਵੀ ਦੱਸਿਆ। ਇਸ ਮੌਕੇ ਕੇਂਦਰੀ ਜੇਲ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।        

LEAVE A REPLY

Please enter your comment!
Please enter your name here