ਮੁਹੱਲਾ ਕੇਸਰੀ ਬਾਗ਼ ਵਿੱਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਗੁਰੂਦਵਾਰਾ ਗੁਰੂ ਨਾਨਕ ਨਿਵਾਸ ਮੁਹੱਲਾ ਕੇਸਰੀ ਬਾਗ਼ ਵਿੱਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਨਿਸ਼ਾਨ ਸਾਹਿਬ ਦੀ ਸੁਖਜੀਤ ਸਿੰਘ ਇੰਸਪੈਕਟਰ,ਕੰਵਲਜੀਤ ਸਿੰਘ ਕਾਕਾ ਦੇ ਸਮੂਹ ਪਰਿਵਾਰ ਵਲੋਂ ਕੀਤੀ ਗਈ।ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਗੁਰਮੁਖ ਸਿੰਘ ਧਾਲੀਵਾਲ ,ਭਾਈ ਰਾਜ ਸਿੰਘ ਰਾਗੀ ਜੱਥਿਆਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਹੈਡ ਗ੍ਰੰਥੀ ਗੁਰਪ੍ਰੀਤ ਸਿੰਘ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਕੀਰਤਨ ਜੱਥਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪੇ ਭੇਟ ਕੀਤੇ ਗਏ। ਇਸ ਮੌਕੇ ਪ੍ਰਧਾਨ ਕੰਵਲਜੀਤ ਕਾਕਾ ਨੇ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ ਤੇ ਚੱਲਣ ਲਈ ਪੇ੍ਰਿਤ ਕੀਤਾ।

Advertisements

ਉਨ੍ਹਾਂ ਹਾਜ਼ਰ ਲੋਕ ਨੂੰ ਹਮੇਸ਼ਾਂ ਸੱਚ ਬੋਲਣ ਅਤੇ ਆਪਣੇ ਮਾਤਾ-ਪਿਤਾ ਅਤੇ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਕਰਮ ਕਾਂਢਾ, ਜਾਤ ਪਾਤ, ਊਚ ਨੀਚ ਵਰਗੀਆਂ ਸਮਾਜਿਕ ਕੁਰੀਤੀਆਂ ਤੋਂ ਕੱਢਣ ਲਈ ਆਪਣੇ ਜੀਵਨ ਚ ਚਾਰ ਉਦਾਸੀਆਂ ਕਰਦਿਆਂ ਸਮੂਹ ਜਗਤ ਨੂੰ ਕਿਰਤ ਕਰੋ,ਨਾਮ ਜਪੋ ਅਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ। ਉਨ੍ਹਾਂ ਗੁਰੂ ਸਾਹਿਬ ਜੀ ਦੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਅਤੇ ਸਮਾਜ ਨੂੰ ਸੱਚ ਦੇ ਮਾਰਗ ਤੇ ਚੱਲਣ ਤੋਂ ਇਲਾਵਾ ਨਾਮ ਸਿਮਰਨ ਲਈ ਪੇ੍ਰਿਤ ਕੀਤਾ। ਇਸ ਮੌਕੇ ਤੇ ਗੁਰਦੀਪ ਸਿੰਘ ਸੋਨੂੰ,ਐੱਸ ਐੱਚ ਓ ਸਿਟੀ ਕਿਰਪਾਲ ਸਿੰਘ, ਦਿਲਬਾਗ ਸਿੰਘ ਲਖਵਿੰਦਰ ਸਿੰਘ, ਸੁਖਬੀਰ ਸਿੰਘ, ਹਰਪ੍ਰੀਤ ਸਿੰਘ, ਪੀਟਰ ਸਾਗਰ, ਰਾਕੇਸ਼ ਗੁਜਰਾਲ,ਕਮਲਜੀਤ ਮੱਟੂ, ਓਂਕਾਰ ਸਿੰਘ, ਜਸਵਿੰਦਰ ਸਿੰਘ ਮਨੀ, ਰੇਸ਼ਮ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ ਤੇ ਸਮੂਹ ਮੁਹੱਲਾ ਨਿਵਾਸੀ ਹਾਜ਼ਰ ਸਨ। ਇਸ ਮੌਕੇ ਅਟੁੱਟ ਲੰਗਰ ਵੀ ਲਗਾਇਆ ਗਿਆ।ਰਾਤ ਨੂੰ ਗੁਰੂਦਵਾਰਾ ਸਾਹਿਬ ਵਿਚ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ ਉਪਰੰਤ ਆਤਿਸ਼ਬਾਜੀ ਵੀ ਕੀਤੀ ਗਈ।

LEAVE A REPLY

Please enter your comment!
Please enter your name here