Thursday, October 29, 2026
Home Latest ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ...

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

ਗੁਰਦਾਸਪੁਰ(ਦ ਸਟੈਲਰ ਨਿਊਜ਼): ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਲਈ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ  ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਦਾਇਤਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਹਨਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ https://agnipathvayu.cdac.in/AV/ ਤੇ ਹਾਸਲ ਕਰ ਸਕਦਾ ਹੈ।

LEAVE A REPLY

Please enter your comment!
Please enter your name here