ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਫਰੀਦਕੋਟ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਫਰੀਦਕੋਟ ਵਿੱਚ ਅੱਜ ਸਵੇਰੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ, ਅੱਜ ਪ੍ਰਦੀਪ ਜਦੋਂ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ਉਤੇ ਸਵਾਰ 5 ਵਿਅਕਤੀਆਂ ਨੇ ਪ੍ਰਦੀਪ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਪ੍ਰਦੀਪ ਦੇ ਗੰਨਮੈਨ ਤੇ ਇੱਕ ਹੋਰ ਦੁਕਨਦਾਰ ਦੇ ਗੋਲੀਆਂ ਲੱਗੀਆਂ ਹਨ ਅਤੇ ਜਿਹਨਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਹੈ ।

Advertisements

ਗੋਲਡੀ ਬਰਾੜ ਦੇ ਨਾਂ ‘ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ ‘ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ ‘ਤੇ ਅਫਸੋਸ ਪ੍ਰਗਟ ਕੀਤਾ, ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕੀਤੇ। ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਡੇਰਾ ਪ੍ਰੇਮੀ ਦੇ ਕਤਲ ਤੋਂ ਬਾਆਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here