ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿਖੇ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਮਿਤੀ 15 ਨਵੰਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਲਈ ਸੇਵਾ ਕਰ ਰਹੇ ਸੈਨਿਕਾਂ/ਸਾਬਕਾ ਸੈਨਿਕਾਂ ਦੇ ਬੱਚਿਆਂ ਨੂੰ ਤਰਜੀਹ ਦਿੱਤੀ ਜਾਵੇਗੀ। ਇੰਸਟੀਚਿਊਟ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਸ ਕੋਰਸ ਵਿੱਚ ਬੱਚਿਆਂ ਨੂੰ ਐਮ ਐਸ ਵਰਡ, ਐਮ ਐਸ ਐਕਸਲ, ਐਮ ਐਸ ਪਾਵਰ ਪੁਆਇੰਟ, ਪ੍ਰੋਗਰਾਮ ਇਨ ਜਾਵਾ, ਪ੍ਰੋਗਰਾਮ ਇਨ ਸੀ ਪਲਸ, ਐਚ ਟੀ ਐਮ ਐਲ, ਪ੍ਰਿਟਿੰਗ, ਸਕੈਨਿੰਗ, ਈ—ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ ਵੀ ਸਿਖਾਈ ਜਾਵੇਗੀ।

Advertisements

ਉਨ੍ਹਾਂ ਦੱਸਿਆ ਕਿ ਇੱਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ’ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਇਨ੍ਹਾਂ ਕੋਰਸਾਂ ਵਿਚ ਦਾਖਲੇ ਸੰਬੰਧੀ ਜਾਣਕਾਰੀ ਦਫਤਰ ਵਿੱਚੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਲਈ ਜਾ ਸਕਦੀ ਹੈ । ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 98157—05178, 94786—18790, 01882—246812 ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।  

LEAVE A REPLY

Please enter your comment!
Please enter your name here