ਭਾਜਯੁਮੋ ਦੇ ਕੌਮੀ ਪ੍ਰਧਾਨ ਤੇਜਸਵੀ ਸੂਰਿਯਾ ਅਤੇ ਰੋਹਿਤ ਚਹਿਲ ਨੂੰ ਮਿਲੇ ਨਿਤਿਨ ਚੱਢਾ

ਫਗਵਾੜਾ(ਦ ਸਟੈਲਰ ਨਿਊਜ਼) ਗੌਰਵ ਮੜੀਆ। ਭਾਰਤੀ ਜਨਤਾ ਯੁਵਾ ਮੋਰਚਾ ਜਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਨਿਤਿਨ ਚੱਢਾ ਨੇ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਤੇਜਸਵੀ ਸੂਰਿਯਾ ਅਤੇ ਕੌਮੀ ਜਨਰਲ ਸਕੱਤਰ ਰੋਹਿਤ ਚਹਿਲ ਨਾਲ ਦਿੱਲੀ ਸਥਿਤ ਪਾਰਟੀ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਪੰਜਾਬ ਦੇ ਸਿਆਸੀ ਹਾਲਾਤ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਸੀਨੀਅਰ ਅਹੁਦੇਦਾਰਾਂ ਨੂੰ ਜਾਣੂ ਕਰਵਾਇਆ ਅਤੇ ਕਿਹਾ ਕਿ ਭਾਜਪਾ ਲੀਡਰਸ਼ਿਪ ਤੇ ਕੇਂਦਰ ਸਰਕਾਰ ਰਾਹੀਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦੁਆਇਆ ਜਾਵੇ ਕਿਉਂਕਿ ਪੰਜਾਬ ‘ਚ ਵੱਧਦੀ ਗੁੰਡਾਗਰਦੀ, ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਜੇਕਰ ਸਮਾਂ ਰਹਿੰਦੇ ਨੱਥ ਨਾ ਪਾਈ ਗਈ ਤਾਂ ਪੰਜਾਬ ਦੇ ਹਾਲਤ ਕਾਲੇ ਦੌਰ ਵਾਲੇ ਹੋ ਸਕਦੇ ਹਨ।

Advertisements

ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਨਿਤਿਨ ਚੱਢਾ ਨੇ ਦੱਸਿਆ ਕਿ ਭਾਜਯੁਮੋ ਅਤੇ ਭਾਜਪਾ ਦੀ ਲੀਡਰਸ਼ਿਪ ਭਗਵੰਤ ਮਾਨ ਸਰਕਾਰ ਦੀ ਕਾਰਗੁਜਾਰੀ ਤੇ ਪੰਜਾਬ ਦੇ ਹਾਲਤ ਬਾਰੇ ਡੁੰਘਾਈ ਨਾਲ ਨਜ਼ਰ ਰੱਖ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਅੰਮ੍ਰਿਤਸਰ ਵਿਚ ਦਿਨ ਦਿਹਾੜੇ ਕਤਲ ਅਤੇ ਰਾਤ ਨੂੰ ਇਕ ਐਨ.ਆਰ.ਆਈ. ਪਰਿਵਾਰ ਦੇ ਵਿਆਹ ਸਮਾਗਮ ‘ਚ ਹੋਈ ਗੁੰਡਾਗਰਦੀ ਤੋਂ ਬਾਅਦ ਅੱਜ ਫਰੀਦਕੋਟ ਵਿਖੇ ਇਕ ਵਿਅਕਤੀ ਦਾ ਸਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਸਾਫ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੰਭੀਰ ਨਹੀਂ ਹੈ। ਮੁੱਖ ਮੰਤਰੀ ਸੂਬੇ ਨੂੰ ਲਵਾਰਿਸ ਛੱਡ ਕੇ ਗੁਜਰਾਤ ਤੇ ਹਿਮਾਚਲ ਦੇ ਚੋਣ ਪ੍ਰਚਾਰ ‘ਚ ਰੁੱਝੇ ਹੋਏ ਹਨ। ਜਿਸ ਕਰਕੇ ਸੂਬੇ ਭਰ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਤੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਲੋਕਾਂ ਨੂੰ ਵੀ ਸਬਕ ਲੈਣਾ ਚਾਹੀਦਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੇ ਤਾਂ ਆਪੋ ਆਪਣੇ ਸੂਬੇ ਵਿਚ ਗੁੰਡਾ ਰਾਜ ਨੂੰ ਹੀ ਸੱਦਾ ਦੇਣਗੇ।

LEAVE A REPLY

Please enter your comment!
Please enter your name here