ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ


ਪਟਿਆਲਾ (ਦ ਸਟੈਲਰ ਨਿਊਜ਼): ਬੰਧਨ ਮੁਕਤ ਫ਼ੰਡ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਦੇ ਫੰਡਾ ਦੀ ਸਮੀਖਿਆ ਕਰਨ ਲਈ ਅੱਜ ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਦਫ਼ਤਰ ਵਿਖੇ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਜਸਵੀਰ ਸਿੰਘ (ਜੱਸੀ ਸੋਹੀਆਂ ਵਾਲਾ) ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਹਲਕਾ ਨਾਭਾ, ਪਟਿਆਲਾ (ਸ਼ਹਿਰੀ), ਘਨੌਰ, ਰਾਜਪੁਰਾ, ਸਨੌਰ, ਪਟਿਆਲਾ (ਦਿਹਾਤੀ), ਸ਼ੁਤਰਾਣਾ ਅਤੇ ਸਮਾਣਾ ਨਾਲ ਸਬੰਧਤ ਸਮੂਹ ਬੀ.ਡੀ.ਪੀ.ਓਜ ਅਤੇ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲਾਂ/ਨਗਰ ਪੰਚਾਇਤਾਂ, ਕਾਰਜਕਾਰੀ ਇੰਜੀਨੀਅਰ, ਪ੍ਰਾਂਤਕ ਮੰਡਲ 1 ਅਤੇ 2 ਪੀ.ਡਬਲਿਊ.ਡੀ, ਬੀ.ਐਂਡ ਆਰ, ਪਟਿਆਲਾ, ਐਕਸੀਅਨ, ਨਗਰ ਨਿਗਮ, ਪਟਿਆਲਾ ਅਤੇ ਐਕਸੀਅਨ, ਪੰਚਾਇਤੀ ਰਾਜ, ਪਟਿਆਲਾ ਸ਼ਾਮਲ ਹੋਏ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ।
  ਇਸ ਮੌਕੇ ਚੇਅਰਮੈਨ ਸ: ਜਸਵੀਰ ਸਿੰਘ (ਜੱਸੀ ਸੋਹੀਆਂ ਵਾਲਾ) ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ, ਪੰਜਾਬ ਦੇ ਆਦੇਸ਼ਾਂ ਅਨੁਸਾਰ ਇਮਾਨਦਾਰੀ ਤੇ ਤਨਦੇਹੀ ਨਾਲ ਵਿਕਾਸ ਕੰਮਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਨਾਲ ਹੀ ਚੇਅਰਮੈਨ ਵੱਲੋਂ ਹਦਾਇਤ ਕੀਤੀ ਗਈ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisements


ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਨਵੀਂਆਂ ਯੋਜਨਾਵਾਂ ਤਿਆਰ ਕਰਕੇ ਪਿੰਡਾਂ ਅਤੇ ਸ਼ਹਿਰਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਨੌਜਵਾਨਾਂ ਨੂੰ ਖੇਡ ਗਰਾਊਂਡ ਬਣਾ ਕੇ ਦਿੱਤੇ ਜਾਣਗੇ ਤਾਂ ਜੋ ਉਹਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਜੱਸੀ ਸੋਹੀਆਂ ਵਾਲਾ ਨੇ ਇਹ ਵੀ ਕਿਹਾ ਕਿ ਮਨਰੇਗਾ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਮੀਟਿੰਗ ਦੇ ਅਖੀਰ ਵਿੱਚ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਨਵੀਂਆਂ ਯੋਜਨਾਵਾਂ ਉਲੀਕੀਆਂ ਜਾਣ ਤਾਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

LEAVE A REPLY

Please enter your comment!
Please enter your name here