ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਅੱਖਾਂ ਦੇ ਅਪ੍ਰੇਸ਼ਨ ਦਾ ਮੁਫ਼ਤ ਕੈਂਪ

ਪਟਿਆਲਾ(ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ -ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਅਗਵਾਈ ਹੇਠ, ਗਰੀਬ ਅਤੇ ਲੋੜਵੰਦਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਦਾ ਮੁਫ਼ਤ ਕੈਂਪ ਸਿਵਲ ਸਰਜਨ, ਪਟਿਆਲਾ ਦੇ ਸਹਿਯੋਗ ਨਾਲ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਲਗਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ੁਸ਼ਮਾ ਦੇਵੀ ਕੈਂਪ ਦੌਰਾਨ 13 ਮਰੀਜ਼ਾਂ ਦਾ ਸਫਲਤਾਪੂਰਵਕ ਅਪ੍ਰੇਸ਼ਨ ਆਧੁਨਿਕ ਤਕਨੀਕ ਨਾਲ ਬਿਨਾਂ ਕਿਸੇ ਚੀਰੇ ਤੋਂ ਸਰਕਾਰੀ ਕੁਸ਼ੱਲਿਆ ਹਸਪਤਾਲ ਦੇ ਅਪ੍ਰੇਸ਼ਨ ਥੀਏਟਰ ਵਿੱਚ ਕੀਤਾ ਗਿਆ। ਇਨ੍ਹਾਂ ਮਰੀਜ਼ਾਂ ਵੱਲੋਂ ਪਹਿਲਾ ਅੱਖਾਂ ਦੇ ਮੁਫ਼ਤ ਇਲਾਜ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਿਖੇ ਦਰਖਾਸਤਾਂ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਦਰਖਾਸਤਾਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਦੇ ਹੁਕਮਾਂ ਨਾਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਨੂੰ ਲੋੜੀਂਦਾ ਇਲਾਜ ਲਈ ਭੇਜਿਆ ਗਿਆ ਸੀ।
ਵਰਣਨਯੋਗ ਹੈ ਕਿ ਅੱਖਾਂ ਦੇ ਸਾਰੇ ਆਪ੍ਰੇਸ਼ਨ ਨਵੇਂ ਨਿਯੁਕਤ ਹੋਏ ਸਿਵਲ ਸਰਜਨ  ਡਾ. ਵਰਿੰਦਰ ਗਰਗ ਜੋ ਕਿ ਅੱਖਾਂ ਦੇ ਰੋਗਾਂ ਦੇ ਮਾਹਰ ਹਨ ਵੱਲੋਂ ਕੀਤੇ ਗਏ ਹਨ। ਉਨ੍ਹਾਂ ਦੀ ਟੀਮ ਵਿੱਚ ਡਾ. ਅਰਪਨਾ ਸਾਰੋਵਾਲ, ਸਟਾਫ਼ ਨਰਸ ਸ਼੍ਰੀਮਤੀ ਕੁਲਵਿੰਦਰ ਕੌਰ ਵੀ ਸਨ। ਜ਼ਿਕਰਯੋਗ ਹੈ ਕਿ ਅਪ੍ਰੇਸ਼ਨ ਤੋਂ ਬਾਅਦ ਮਰੀਜ਼ ਉਸੇ ਦਿਨ ਆਪਣੇ ਘਰ ਜਾ ਸਕਦਾ ਹੈ ਅਤੇ ਕੁਝ ਪਰਹੇਜ਼ ਰੱਖਣ ਤੋਂ ਬਾਅਦ ਉਹ ਵਿਅਕਤੀ 4 ਤੋਂ 5 ਦਿਨਾ ਬਾਅਦ ਆਪਣੇ ਰੋਜ਼ਮਰ੍ਹਾ ਦੇ ਕੰਮਕਾਰ ਉਤੇ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here